ਗੋਧਰਾ, 8 ਮਾਰਚ

ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਆਪਣੀ ‘ਭਾਰਤ ਜੋੜੋ ਯਾਤਰਾ’ ਦੌਰਾਨ ਗੋਧਰਾ ਰੇਲਵੇ ਸਟੇਸ਼ਨ ਦੇ ਸਾਹਮਣੇ ਮੁਸਲਿਮ ਬਹੁ ਗਿਣਤੀ ਇਲਾਕੇ ’ਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਦੀ ‘ਸਟਾਰਟਅੱਪ ਇੰਡੀਆ’ ਪਹਿਲਕਦਮੀ ਦੀ ਆਲੋਚਨਾ ਕੀਤੀ ਅਤੇ ਵਾਅਦਾ ਕੀਤਾ ਕਿ ਜੇ ਕਾਂਗਰਸ ਦੀ ਸਰਕਾਰ ਬਣੀ ਹੈ ਤਾਂ ਇਸ ਖੇਤਰ ਨੂੰ ਫੰਡ ਦੇਣ ਲਈ 5,000 ਕਰੋੜ ਰੁਪਏ ਰੱਖੇ ਜਾਣਗੇ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਨੇ ਵੱਡੇ ਕਾਰਪੋਰੇਟਾਂ ਦੇ 16 ਲੱਖ ਕਰੋੜ ਰੁਪਏ ਦੇ ਕਰਜ਼ੇ ਮੁਆਫ ਕਰ ਦਿੱਤੇ ਹਨ ਪਰ ਕਿਸਾਨਾਂ, ਵਿਦਿਆਰਥੀਆਂ ਅਤੇ ਮਜ਼ਦੂਰਾਂ ਨੂੰ ਕੋਈ ਰਾਹਤ ਦੇਣ ਲਈ ਤਿਆਰ ਨਹੀਂ ਹੈ। ਉਨ੍ਹਾਂ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਮਹਿਲਾ ਕਾਂਗਰਸ ਵਰਕਰਾਂ ਵੱਲੋਂ ਭੇਟ ਕੀਤਾ ਇੱਕ ਵੱਡਾ ਕੇਕ ਵੀ ਕੱਟਿਆ। ਗੋਧਰਾ ਦੇ ਰਸਤੇ ’ਚ ਰਾਹੁਲ ਗਾਂਧੀ ਨੇ ਮਹਾਸ਼ਿਵਰਾਤਰੀ ਦੇ ਮੌਕੇ ‘ਤੇ ਇੱਕ ਸ਼ਿਵ ਮੰਦਰ ਅਤੇ ਪਵਾਗਾਧ ਵਿੱਚ ਮਾਂ ਖੋਦਿਆਰ ਮੰਦਰ ਵਿੱਚ ਪ੍ਰਾਰਥਨਾ ਕੀਤੀ। -ਪੀਟੀਆਈ

LEAVE A REPLY

Please enter your comment!
Please enter your name here