ਪੱਤਰ ਪ੍ਰੇਰਕ

ਸ਼ਾਹਬਾਦ ਮਾਰਕੰਡਾ, 10 ਅਪਰੈਲ

ਬਲਾਕ ਸਮਿਤੀ ਪਿਪਲੀ ਦੇ ਚੇਅਰਮੈਨ ਵਿਕਰਮਜੀਤ ਸਿੰਘ ਚੀਮਾ ਦਾ ਬਾਬੈਨ ਪੁੱਜਣ ’ਤੇ ਸਿੱਖ ਭਾਈਚਾਰੇ ਦੇ ਲੋਕਾਂ ਨੇ ਲੱਡੂਆਂ ਨਾਲ ਤੋਲ ਕੇ ਸਨਮਾਨ ਕੀਤਾ। ਇਸ ਮੌਕੇ ਇਲਾਕਾ ਵਾਸੀਆਂ ਨੇ ਉਨ੍ਹਾਂ ਨੂੰ ਆਪਣਾ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ ਤੇ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ। ਸ੍ਰੀ ਚੀਮਾ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇ ਹਲਕਾ ਲਾਡਵਾ ਦੇ ਲੋਕ ਵਿਕਾਸ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਅਜਿਹਾ ਉਮੀਦਵਾਰ ਵਿਧਾਨ ਸਭਾ ਵਿਚ ਚੁਣ ਕੇ ਭੇਜਣਾ ਚਾਹੀਦਾ ਹੈ, ਜੋ ਉਨ੍ਹਾਂ ਦੇ ਵਿਕਾਸ ਤੇ ਰੁਜ਼ਗਾਰ ਦੇ ਮੁੱਦਿਆਂ ਨੂੰ ਉਠਾ ਸਕੇ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਹਲਕਾ ਲਾਡਵਾ ਹਰ ਖੇਤਰ ਵਿਚ ਪਿਛੜਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਬੈਨ ਬਲਾਕ ਦੀਆਂ ਮੁੱਖ ਮੰਗਾਂ ਮਹਿਲਾ ਕਾਲਜ, ਸਟੇਡੀਅਮ, ਬੱਸ ਸਟੈਂਡ ਆਦਿ ਅੱਜ ਵੀ ਅਧੂਰੀਆਂ ਹਨ। ਲਾਡਵਾ ਵਿਚ ਬਾਈਪਾਸ ਦੀ ਮੰਗ ਲੰਬੇ ਅਰਸੇ ਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੈਂਕੜੇ ਵਿਦਿਆਰਥਣਾਂ ਆਪਣੀ ਜਾਨ ਖਤਰੇ ਵਿਚ ਪਾ ਕੇ ਬਾਬੈਨ ਤੋਂ ਬਾਹਰ ਸਿੱਖਿਆ ਗ੍ਰਹਿਣ ਕਰਨ ਲਈ ਜਾਂਦੀਆਂ ਹਨ। ਚੀਮਾ ਨੇ ਕਿਹਾ ਕਿ ਉਸ ਦੀ ਸੋਚ ਹੈ ਕਿ ਬਾਬੈਨ ਖੇਤਰ ਦੀ ਹਰ ਬੇਟੀ ਪੜ੍ਹੀ ਲਿਖੀ ਹੋਵੇ ਤਾਂ ਜੋ ਉਸ ਦਾ ਭਵਿੱਖ ਉਜਵਲ ਬਣ ਸਕੇ। ਉਨ੍ਹਾਂ ਕਿਹਾ ਕਿ ਅੱਜ ਨੌਜਵਾਨ ਵਰਗ ਨੂੰ ਰੁਜ਼ਗਾਰ ਨਾ ਮਿਲਣ ਕਰ ਕੇ ਉਹ ਹਤਾਸ਼ ਤੇ ਪ੍ਰੇਸ਼ਾਨ ਹੈ। ਜੇ ਲੋਕਾਂ ਨੇ ਉਨ੍ਹਾਂ ਨੂੰ ਕਮਾਨ ਸੌਂਪੀ ਤਾਂ ਉਹ ਨੌਜਵਾਨ ਵਰਗ ਨੂੰ ਰੁਜ਼ਗਾਰ ਵਿਚ ਪੂਰਾ ਹਿੱਸਾ ਦਿਵਾਉਣ ਦਾ ਕੰਮ ਕਰਨਗੇ।

LEAVE A REPLY

Please enter your comment!
Please enter your name here