ਚੰਡੀਗੜ੍ਹ, 17 ਮਾਰਚ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰੇਵਾੜੀ ਜ਼ਿਲ੍ਹੇ ਵਿੱਚ ਇੱਕ ਕਲਪੁਰਜੇ ਬਣਾਉਣ ਵਾਲੀ ਕੰਪਨੀ ਦੀ ਫੈਕਟਰੀ ਵਿਚ ਬੁਆਇਲਰ ਧਮਾਕੇ ਦੀ ਘਟਨਾ ਦੀ ਨਿਆਂਇਕ ਜਾਂਚ ਦੇ ਹੁਕਮ ਦਿੱਤੇ ਹਨ। ਇਸ ਹਾਦਸੇ ਵਿੱਚ 40 ਮਜ਼ਦੂਰ ਜ਼ਖ਼ਮੀ ਹੋ ਗਏ ਹਨ।

ਅਧਿਕਾਰੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਨੇ ਉਪ ਮੰਡਲ ਮੈਜਿਸਟਰੇਟ (ਐਸਡੀਐਮ) ਦੀ ਅਗਵਾਈ ਵਿੱਚ ਜਾਂਚ ਦੇ ਹੁਕਮ ਦਿੱਤੇ ਹਨ। ਸੈਣੀ ਨੇ ਰੇਵਾੜੀ ਦੇ ਡਿਪਟੀ ਕਮਿਸ਼ਨਰ ਨੂੰ ਜ਼ਖ਼ਮੀਆਂ ਦਾ ਬਿਹਤਰੀਨ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਹਨ। ਪੁਲੀਸ ਨੇ ਦੱਸਿਆ ਕਿ ਸ਼ਨਿਚਰਵਾਰ ਨੂੰ ਰੇਵਾੜੀ ਜ਼ਿਲੇ ਦੇ ਧਾਰੂਹੇੜਾ ਦੇ ਉਦਯੋਗਿਕ ਖੇਤਰ ਵਿੱਚ ਇੱਕ ‘ਆਟੋ ਪਾਰਟਸ’ ਬਣਾਉਣ ਵਾਲੀ ਕੰਪਨੀ ਦੇ ਬੁਆਇਲਰ ’ਚ ਧਮਾਕਾ ਹੋਣ ਕਾਰਨ ਲਗਪਗ 40 ਮਜ਼ਦੂਰ ਝੁਲਸ ਗਏ। ਉਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। -ਪੀਟੀਆਈ

LEAVE A REPLY

Please enter your comment!
Please enter your name here