ਲਖਨਊ, 27 ਅਪਰੈਲ

ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਨੇ ਅੱਜ ਕਿਹਾ ਕਿ ਕਾਂਗਰਸ ਅਤੇ ਮੁਸਲਿਮ ਲੀਗ ਦੀ ਸੋਚ ਇਕੋ ਜਿਹੀ ਹੈ ਅਤੇ ਦੋਸ਼ ਲਗਾਇਆ ਕਿ ਕਾਂਗਰਸ ਇਕ ਹੋਰ ਪਾਕਿਸਤਾਨ ਬਣਾਉਣ ਲਈ ਜ਼ਹਿਰ ਘੋਲ ਰਹੀ ਹੈ। ਉਪ ਮੁੱਖ ਮੰਤਰੀ ਮੌਰਿਆ ਨੇ ਅੱਜ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੋਸਟ ‘ਚ ਦੋਸ਼ ਲਗਾਇਆ ਕਿ ਕਾਂਗਰਸ ਅਤੇ ਮੁਸਲਿਮ ਲੀਗ ਦੀ ਸੋਚ ਇੱਕੋ ਜਿਹੀ ਹੈ। ਓਬੀਸੀ ਰਾਖਵਾਂਕਰਨ ਖੋਹ ਕੇ ਮੁਸਲਮਾਨਾਂ ਨੂੰ ਦੇਣਾ ਇਹ ਖ਼ਤਰਨਾਕ ਸ਼ੁਰੂਆਤ ਹੈ, ਇਹ ਨਵਾਂ ਪਾਕਿਸਤਾਨ ਬਣਾਉਣ ਦਾ ਜ਼ਹਿਰ ਘੋਲ ਰਹੀ ਹੈ।

LEAVE A REPLY

Please enter your comment!
Please enter your name here