ਨਵੀਂ ਦਿੱਲੀ, 11 ਮਈ

ਲੋਕ ਸਭਾ ਚੋਣਾਂ ਦੇ ਚੌਥੇ ਗੇੜ ਤਹਿਤ ਦੇਸ਼ ਦੇ 10 ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 96 ਸੀਟਾਂ ’ਤੇ ਚੋਣ ਪ੍ਰਚਾਰ ਅੱਜ ਬੰਦ ਹੋ ਗਿਆ ਹੈ। ਇਨ੍ਹਾਂ ਸੀਟਾਂ ਵਿੱਚ ਆਂਧਰਾ ਪ੍ਰਦੇਸ਼ ਤੇ ਤਿਲੰਗਾਨਾ ਦੀਆਂ ਸਾਰੀਆਂ ਸੀਟਾਂ ਵੀ ਸ਼ਾਮਲ ਹਨ। ਆਂਧਰਾ ਪ੍ਰਦੇਸ਼ ’ਚ ਵਿਧਾਨ ਸਭਾ ਚੋਣਾਂ ਵੀ ਹੋਣੀਆਂ ਹਨ। ਇਨ੍ਹਾਂ ਸੀਟਾਂ ’ਤੇ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਨੇ ਰਾਖਵਾਂਕਰਨ, ਤੁਸ਼ਟੀਕਰਨ ਦੀ ਸਿਆਸਤ, ਭ੍ਰਿਸ਼ਟਾਚਾਰ ਤੇ ਬੇਰੁਜ਼ਗਾਰੀ ਦੇ ਮੁੱਦਿਆਂ ’ਤੇ ਇੱਕ-ਦੂਜੇ ਨੂੰ ਘੇਰਿਆ। 13 ਮਈ ਨੂੰ ਚੌਥੇ ਗੇੜ ਦੀ ਪੋਲਿੰਗ ਦੌਰਾਨ ਤਿਲੰਗਾਨਾ ਦੀਆਂ 17 ਲੋਕ ਸਭਾ ਸੀਟਾਂ, ਆਂਧਰਾ ਪ੍ਰਦੇਸ਼ ਦੀਆਂ 25, ਉੱਤਰ ਪ੍ਰਦੇਸ਼ ਦੀਆਂ 13, ਬਿਹਾਰ ਦੀਆਂ ਪੰਜ, ਝਾਰਖੰਡ ਦੀਆਂ ਚਾਰ, ਮੱਧ ਪ੍ਰਦੇਸ਼ ਦੀਆਂ ਅੱਠ, ਮਹਾਰਾਸ਼ਟਰ ਦੀਆਂ 11, ਉੜੀਸਾ ਦੀਆਂ ਚਾਰ, ਪੱਛਮੀ ਬੰਗਾਲ ਦੀਆਂ ਅੱਠ ਤੇ ਜੰਮੂ ਕਸ਼ਮੀਰ ਦੀ ਇੱਕ ਸੀਟ ’ਤੇ ਵੋਟਾਂ ਪੈਣਗੀਆਂ। ਇਨ੍ਹਾਂ 96 ’ਚੋਂ 40 ਸੀਟਾਂ ’ਤੇ ਇਸ ਸਮੇਂ ਭਾਜਪਾ ਦੀ ਅਗਵਾਈ ਹੇਠਲੇ ਐੱਨਡੀਏ ਦੇ ਸੰਸਦ ਮੈਂਬਰ ਹਨ। -ਪੀਟੀਆਈ

LEAVE A REPLY

Please enter your comment!
Please enter your name here