ਨਵੀਂ ਦਿੱਲੀ, 26 ਅਪਰੈਲ

ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ‘ਚ ਅੱਜ ਸਵੇਰੇ 7 ਵਜੇ 13 ਸੂਬਿਆਂ ਦੀਆਂ 88 ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ, ਜਿਸ ਦੇ ਮੱਦੇਨਜ਼ਰ ਸੂਬਿਆਂ ‘ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਕੇਰਲ, ਕਰਨਾਟਕ, ਮੱਧ ਪ੍ਰਦੇਸ਼, ਛੱਤੀਸਗੜ੍ਹ, ਅਸਾਮ, ਮਹਾਰਾਸ਼ਟਰ, ਉੱਤਰ ਪ੍ਰਦੇਸ਼, ਬਿਹਾਰ, ਮਨੀਪੁਰ, ਰਾਜਸਥਾਨ, ਤ੍ਰਿਪੁਰਾ, ਪੱਛਮੀ ਬੰਗਾਲ ਅਤੇ ਜੰਮੂ-ਕਸ਼ਮੀਰ ‘ਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਵੋਟਿੰਗ ਚੱਲ ਰਹੀ ਹੈ। ਇਸ ਪੜਾਅ ‘ਚ 1.67 ਲੱਖ ਪੋਲਿੰਗ ਸਟੇਸ਼ਨਾਂ ‘ਤੇ 16 ਲੱਖ ਤੋਂ ਵੱਧ ਪੋਲਿੰਗ ਅਫਸਰ ਤਾਇਨਾਤ ਕੀਤੇ ਗਏ ਹਨ। ਇਸ ਪੜਾਅ ਵਿੱਚ 15.88 ਕਰੋੜ ਤੋਂ ਵੱਧ ਵੋਟਰ ਹਨ, ਜਿਨ੍ਹਾਂ ਵਿੱਚ 8.08 ਕਰੋੜ ਪੁਰਸ਼, 7.8 ਕਰੋੜ ਔਰਤਾਂ ਅਤੇ 5929 ਟਰਾਂਸਜੈਂਡਰ ਹਨ। 34.8 ਲੱਖ ਵੋਟਰ ਪਹਿਲੀ ਵਾਰ ਵੋਟ ਪਾਉਣਗੇ। ਇਸ ਪੜਾਅ ‘ਚ ਕੇਰਲ ਦੀਆਂ ਸਾਰੀਆਂ 20 ਸੀਟਾਂ ਤੋਂ ਇਲਾਵਾ ਕਰਨਾਟਕ ਦੀਆਂ 28 ਸੀਟਾਂ ‘ਚੋਂ 14, ਰਾਜਸਥਾਨ ਦੀਆਂ 13 ਸੀਟਾਂ, ਮਹਾਰਾਸ਼ਟਰ ਅਤੇ ਉੱਤਰ ਪ੍ਰਦੇਸ਼ ਦੀਆਂ 8-8 ਸੀਟਾਂ, ਮੱਧ ਪ੍ਰਦੇਸ਼ ਦੀਆਂ 6 ਸੀਟਾਂ, ਅਸਾਮ ਅਤੇ ਬਿਹਾਰ ਦੀਆਂ 5-5 ਸੀਟਾਂ, ਛੱਤੀਸਗੜ੍ਹ ਅਤੇ ਪੱਛਮੀ ਬੰਗਾਲ ਦੀਆਂ ਤਿੰਨ-ਤਿੰਨ ਸੀਟਾਂ ਅਤੇ ਮਨੀਪੁਰ, ਤ੍ਰਿਪੁਰਾ ਅਤੇ ਜੰਮੂ-ਕਸ਼ਮੀਰ ਦੀ ਇੱਕ-ਇੱਕ ਸੀਟ ‘ਤੇ ਵੋਟਿੰਗ ਹੋ ਰਹੀ ਹੈ। ਦੂਜੇ ਪੜਾਅ ਵਿੱਚ 1,202 ਉਮੀਦਵਾਰ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚ 1,098 ਪੁਰਸ਼ ਅਤੇ 102 ਔਰਤਾਂ ਹਨ।

LEAVE A REPLY

Please enter your comment!
Please enter your name here