ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 14 ਮਾਰਚ

ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਦੌਰਾਨ ਪ੍ਰਿੰਟ, ਇਲੈਕਟਰਾਨਿਕ ਤੇ ਸੋਸ਼ਲ ਮੀਡੀਆ ’ਤੇ ਪ੍ਰਕਾਸ਼ਿਤ ਤੇ ਪ੍ਰਸਾਰਿਤ ਪੇਡ ਨਿਊਜ਼ ’ਤੇ ਸਖ਼ਤ ਨਿਗਰਾਨੀ ਰੱਖੀ ਜਾਵੇਗੀ। ਮੁੱਖ ਚੋਣ ਅਧਿਕਾਰੀ ਨੇ ਅੱਜ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਾਂ (ਡੀ.ਪੀ.ਆਰ.ਓਜ਼) ਨਾਲ ਸੂਬਾ ਪੱਧਰੀ ਵੀਡਿਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ। ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਕਮਿਸ਼ਨ ਨੇ ਇਸ਼ਤਿਹਾਰਾਂ, ਉਮੀਦਵਾਰਾਂ ਦੇ ਪ੍ਰਚਾਰ ਤੇ ਪੇਡ ਨਿਊਜ਼ ਦੇ ਮਾਮਲਿਆਂ ਦੀ ਨਿਗਰਾਨੀ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਲਈ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਕਮੇਟੀਆਂ ਦੇ ਨੋਡਲ ਅਫ਼ਸਰ ਡੀ.ਪੀ.ਆਰ.ਓਜ਼ ਨੂੰ ਨਿਯੁਕਤ ਕੀਤਾ ਹੈ।

LEAVE A REPLY

Please enter your comment!
Please enter your name here