ਸਤਵਿੰਦਰ ਬਸਰਾ

ਲੁਧਿਆਣਾ, 27 ਅਪਰੈਲ

ਸਰਕਾਰੀ ਕਾਲਜ ਲੁਧਿਆਣਾ ਈਸਟ ਵਿਖੇ ਪ੍ਰਿੰਸੀਪਲ ਪ੍ਰੋ. ਦੀਪਕ ਚੋਪੜਾ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਆਈਏਐਸ ਅਤੇ ਪੀਏਯੂ ਦੇ ਰਜਿਸਟਰਾਰ ਡਾ. ਰਿਸ਼ੀ ਪਾਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸ਼ਮ੍ਹਾਂ ਰੌਸ਼ਨ ਕਰਨ ਦੀ ਰਸਮ ਅਦਾ ਕੀਤੀ। ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ। ਡਾ. ਰਿਸ਼ੀ ਪਾਲ ਨੇ ਵਿਦਿਆਰਥੀਆਂ ਨਾਲ ਰੂ-ਬ-ਰੂ ਹੁੰਦੇ ਹੋਏ ਜਿੱਥੇ ਮੁਬਾਰਕਬਾਦ ਦਿੱਤੀ ਉੱਥੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਵੀ ਕੀਤੀ। ਇਸ ਮੌਕੇ ਸਾਬਕਾ ਪ੍ਰਿੰਸੀਪਲ ਪ੍ਰੋ. ਪੀਐੱਸ ਗਰੇਵਾਲ ਅਤੇ ਪ੍ਰਿੰਸੀਪਲ ਮੋਨਿਕਾ ਸੇਠੀ ਨੂੰ ਵਿਸ਼ੇਸ਼ ਮਹਿਮਾਨ ਵਜੋਂ ਅਤੇ ਪ੍ਰਿੰਸੀਪਲ ਸੁਮਨ ਲਤਾ, ਪ੍ਰੋ. ਜੈਪਾਲ ਸਿੰਘ, ਪ੍ਰੋ. ਸੀਪੀ ਸਿੰਘ, ਪ੍ਰੋ. ਭੁਪਿੰਦਰ ਖੁਰਾਣਾ , ਰੁਪਾਲੀ ਅਰੋੜਾ , ਪ੍ਰੋ. ਆਰਐੱਲ ਅਗਰਵਾਲ , ਪ੍ਰੋ. ਭੁਪਿੰਦਰ ਕੌਰ, ਪ੍ਰਿੰਸੀਪਲ ਡਾ.ਪਰਮਿੰਦਰ ਕੌਰ ਗਿੱਲ, ਡਾ.ਸੁਖਦੇਵ ਸਿੰਘ ਅਤੇ ਪ੍ਰੋ.ਪੂਰਨ ਨੇ ਵੀ ਸ਼ਿਰਕਤ ਕੀਤੀ।

ਇਸੇ ਦੌਰਾਨ ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ ਦੀ ਅਗਵਾਈ ਹੇਠ ਗੁਰੂ ਨਾਨਕ ਖਾਲਸਾ ਕਾਲਜ ਫਾਰ ਵਿਮੈਨ, ਗੁੱਜਰਖਾਨ ਕੈਂਪਸ, ਮਾਡਲ ਟਾਊਨ, ਲੁਧਿਆਣਾ ਵੱਲੋਂ ਅੱਜ ਕਾਲਜ ਕੈਂਪਸ ਵਿੱਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਗੁਰੂ ਕਾਸ਼ੀ ਯੂਨੀਵਰਸਿਟੀ, ਬਠਿੰਡਾ ਦੀ ਸਾਬਕਾ ਵਾਈਸ ਚਾਂਸਲਰ ਡਾ. ਨੀਲਮ ਗਰੇਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰਿੰਸੀਪਲ ਡਾ. ਮਨੀਤਾ ਕਾਹਲੋਂ ਨੇ ਕਾਲਜ ਦੀ ਸਾਲਾਨਾ ਰਿਪੋਰਟ ਪੜ੍ਹੀ। ਡਾ. ਨੀਲਮ ਗਰੇਵਾਲ ਨੇ ਫਾਈਨ ਆਰਟਸ ਵਿਭਾਗ ਵੱਲੋਂ ਲਾਈ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ। ਸਮਾਗਮ ਵਿੱਚ ਅਕਾਦਮਿਕ ਸੈਸ਼ਨ 2023-24 ਦੌਰਾਨ ਸਖਤ ਮਿਹਨਤ ਕਰਕੇ ਪ੍ਰਾਪਤੀਆਂ ਕਰਨ ਵਾਲੇ 300 ਵਿਦਿਆਰਥੀਆਂ ਨੂੰ ਸਨਮਾਨਤ ਕੀਤਾ ਗਿਆ। ਇਸ ਮੌਕੇ ਇੰਜਨੀਅਰ ਗੁਰਵਿੰਦਰ ਸਿੰਘ ਸਰਨਾ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here