ਪੱਤਰ ਪ੍ਰੇਰਕ

ਜਲੰਧਰ, 14 ਫਰਵਰੀ

ਗੁਰੂ ਨਾਨਕ ਖਾਲਸਾ ਕਾਲਜ ਡਰੋਲੀ ਕਲਾਂ ਵਿੱਚ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੀ ਅਗਵਾਈ ਹੇਠ ਬਸੰਤ ਪੰਚਮੀ ਮੌਕੇ ਕਾਲਜ ਵਿੱਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਿੱਚ ਖਾਣਾ ਬਣਾਉਣ, ਫੈਂਸੀ ਡਰੈੱਸ, ਸਲੋਗਨ ਲਿਖਣ, ਪਤੰਗ ਬਣਾਉਣ ਅਤੇ ਉਡਾਉਣ ਦੇ ਮੁਕਾਬਲੇ ਕਰਵਾਏ ਗਏ। ਇਸ ਸਮਾਗਮ ਦੇ ਕੋਆਰਡੀਨੇਟਰ ਕਾਲਜ ਦੇ ਸੀਨੀਅਰ ਪ੍ਰੋਫੈਸਰ ਡਾ. ਰਚਨਾ ਤੁਲੀ ਸਨ। ਇਸ ਮੌਕੇ ਡਾ. ਬਲਵਿੰਦਰ ਸਿੰਘ ਥਿੰਦ ਨੇ ਬਸੰਤ ਪੰਚਮੀ ਦੀ ਮਹਤੱਤਾ ’ਤੇ ਚਾਨਣਾ ਪਾਇਆ। ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਬਸੰਤ ਪੰਚਮੀ ਕਲਾ ਅਤੇ ਗਿਆਨ ਦਾ ਤਿਉਹਾਰ ਹੈ। ਉਨ੍ਹਾਂ ਕਿਹਾ ਕਿ ਪਤੰਗ ਦੀ ਉਡਾਨ ਜ਼ਿੰਦਗੀ ਵਿੱਚ ਸਫਲਤਾਵਾਂ ਦੀ ਉਡਾਨ ਦਾ ਸੰਕੇਤ ਦਿੰਦੀ ਹੈ। ਇਸ ਮੌਕੇ ਅਵਲ ਆਏ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਗਏ। ਇਸੇ ਤਰ੍ਹਾਂ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਵਿੱਚ ਵੀ ਇਹ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।

ਤਰਨ ਤਾਰਨ (ਪੱਤਰ ਪ੍ਰੇਰਕ): ਇੱਥੋਂ ਦੇ ਮਮਤਾ ਨਿਕੇਤਨ ਸਕੂਲ ਵਿੱਚ ਅੱਜ ਬਸੰਤ ਪੰਚਮੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਵਿਦਿਆਰਥਣ ਤਨਕਦੀਪ ਕੌਰ ਨੇ ਬਸੰਤ ਮਨਾਉਣ ਦੇ ਇਤਿਹਾਸਕ ਅਤੇ ਕੁਦਰਤੀ ਮਹੱਤਵ ਬਾਰੇ ਜਾਣਕਾਰੀ ਦਿੱਤੀ ਅਤੇ ਸੀਰਤਪ੍ਰੀਤ ਕੌਰ ਦੁਆਰਾ ‘ਬਸੰਤ ਦਾ ਆਗਮਨ’ ਕਵਿਤਾ ਉਚਾਰਨ ਕੀਤੀ।

ਛੋਟੇ ਬੱਚਿਆਂ ਨੇ ਬਸੰਤ ਨਾਲ ਸਬੰਧਤ ਵੱਖ-ਵੱਖ ਗੀਤਾਂ ਤੇ ਆਕਰਸ਼ਕ ਨਾਚ ਪੇਸ਼ ਕੀਤੇ। ਇਸ ਮੌਕੇ ਵਿਦਿਆਰਥੀਆਂ ਨੇ ਬਸੰਤ ਦੇ ਤਿਉਹਾਰ ਤੇ ਕੋਰੀਓਗ੍ਰਾਫੀ ਵੀ ਪੇਸ਼ ਕੀਤੀ। ਪ੍ਰਿੰਸੀਪਲ ਗੁਰਚਰਨ ਕੌਰ ਕਿਹਾ ਕਿ ਇਹ ਤਿਉਹਾਰ ਮੌਸਮ ਵਾਂਗ ਹਰ ਇਕ ਦੇ ਜੀਵਨ ਵਿੱਚ ਸੁੱਖ ਸਮ੍ਰਿਤੀ ਦਾ ਪ੍ਰਤੀਕ ਹੈ।

ਫਗਵਾੜਾ (ਪੱਤਰ ਪ੍ਰੇਰਕ): ਰਾਮਗੜ੍ਹੀਆ ਕਾਲਜ ਆਫ਼ ਐਜੂਕੇਸ਼ਨ ਵਿੱਚ ਬਸੰਤ ਪੰਚਮੀ ਉਤਸ਼ਾਹ ਨਾਲ ਗਈ। ਇਸ ਸਬੰਧੀ ਸਮਾਗਮ ਵਿੱਚ ਵਿਦਿਆਰਥੀਆਂ ਨੇ ਲੋਕ ਗੀਤ ਗਾਏ। ਇਸ ਮੌਕੇ ਰਾਮਗੜ੍ਹੀਆ ਐਜੂਕੇਸ਼ਨ ਕੌਂਸਲ ਦੀ ਚੇਅਰਪਰਸਨ ਮਨਪ੍ਰੀਤ ਕੌਰ ਭੋਗਲ ਤੇ ਪ੍ਰਿੰਸੀਪਲ ਸੁਰਿੰਦਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਇਸ ਦਿਹਾੜੇ ਦੀ ਵਧਾਈ ਦਿੱਤੀ ਤੇ ਕਿਹਾ ਕਿ ਇਹ ਤਿਉਹਾਰ ਪੰਜਾਬੀ ਸੱਭਿਆਚਾਰ ਦਾ ਅਟੁੱਟ ਹਿੱਸਾ ਹਨ ਤੇ ਸਿੱਖਿਅਕ ਸੰਸਥਾਵਾ ’ਚ ਤਿਉਹਾਰ ਨੂੰ ਮਨਾ ਕੇ ਵਿਦਿਆਰਥੀਆਂ ਨੂੰ ਸੱਭਿਆਚਾਰ ਨਾਲ ਜੋੜਿਆ ਜਾ ਸਕਦਾ ਹੈ। ਇਸ ਮੌਕੇ ਵਿਦਿਆਰਥੀਆਂ ਨੇ ਪਤੰਗਬਾਜ਼ੀ ਵੀ ਕੀਤੀ ਤੇ ਐੱਨਐੱਸਐੱਸ ਵਾਲੰਟੀਅਰਾਂ ਨੇ ਬੂਟੇ ਲਗਾਏ।

ਗੁਰਦਾਸਪੁਰ (ਨਿੱਜੀ ਪੱਤਰ ਪ੍ਰੇਰਕ): ਇੱਥੋਂ ਦੀ ਕਲਾਨੌਰ ਰੋਡ ਸਥਿਤ ਜੀਆਲਾਲ ਮਿੱਤਲ ਡੀਏਵੀ ਪਬਲਿਕ ਸਕੂਲ ਵਿੱਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਵਿਸ਼ੇਸ਼ ਪ੍ਰਾਰਥਨਾ ਸਭਾ ਕੀਤੀ ਗਈ, ਜਿਸ ਵਿੱਚ ਸਕੂਲੀ ਬੱਚਿਆਂ ਨੇ ਸਮੂਹ ਗਾਇਨ, ਭਾਸ਼ਨ ਅਤੇ ਕਵਿਤਾ ਰਾਹੀਂ ਬਸੰਤ ਪੰਚਮੀ ਅਤੇ ਵੀਰ ਹਕੀਕਤ ਰਾਏ ਦੇ ਸ਼ਹੀਦੀ ਦਿਹਾੜੇ ਸਬੰਧੀ ਚਾਨਣਾ ਪਾਇਆ। ਸਕੂਲ ਵਿੱਚ ਇੱਕ ਵਿਸ਼ੇਸ਼ ਹਵਨ ਕਰਵਾਇਆ ਗਿਆ। ਪ੍ਰਿੰਸੀਪਲ ਰਾਜੀਵ ਭਾਰਤੀ ਨੇ ਸਾਰੇ ਬੱਚਿਆਂ ਨੂੰ ਬਸੰਤ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।

LEAVE A REPLY

Please enter your comment!
Please enter your name here