ਧਾਰੀਵਾਲ: ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਦੇ ਵਿਦਿਆਰਥੀਆਂ ਨੇ ਵੋਟਰ ਦਿਵਸ ਨੂੰ ਸਮਰਪਿਤ ਕਰਵਾਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਤੀਜਾ ਸਥਾਨ ਹਾਸਲ ਕਰਕੇ ਹੋਏ ਨਗਦ ਇਨਾਮ ਪ੍ਰਾਪਤ ਕਰ ਕੇ ਆਪਣੇ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ। ਇਸ ਸਬੰਧੀ ਬਾਬਾ ਅਜੈ ਸਿੰਘ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਨੇ ਦੰਸਿਆ ਕਿ ਸਿੱਖ ਨੈਸ਼ਨਲ ਕਾਲਜ ਦੇ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਦੇ ਪ੍ਰਬੰਧਾਂ ਹੇਠ ਕਰਵਾਏ ਗਏ ਰੰਗੋਲੀ, ਪੋਸਟਰ ਬਣਾਉਣ ਤੇ ਮਹਿੰਦੀ ਲਾਉਣ ਦੇ ਮੁਕਾਬਲਿਆਂ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਨੇ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਵਿੱਚੋਂ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਦੀਆਂ ਵਿਦਿਆਰਥਣਾਂ ਕਿਰਨਦੀਪ ਕੌਰ, ਕਾਜਲਪ੍ਰੀਤ ਕੌਰ ਤੇ ਕੋਮਲਪ੍ਰੀਤ ਕੌਰ ਨੇ ਰੰਗੋਲੀ ਵਿੱਚੋਂ ਤੀਸਰਾ ਸਥਾਨ, ਸੁਖਕਿਰਨ ਕੌਰ ਨੇ ਪੋਸਟਰ ਮੇਕਿੰਗ ਵਿੱਚੋਂ ਤੀਜਾ ਅਤੇ ਜਸਪ੍ਰੀਤ ਕੌਰ ਨੇ ਮਹਿੰਦੀ ਲਾਉਣ ਦੇ ਮੁਕਾਬਲੇ ਵਿੱਚੋਂ ਤੀਜਾ ਸਥਾਨ ਅਤੇ 1100-1100 ਰੁਪਏ ਦਾ ਇਨਾਮ ਪ੍ਰਾਪਤ ਕੀਤਾ। -ਪੱਤਰ ਪ੍ਰੇਰਕ

The publish ਵਿਦਿਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ ’ਚ ਮੱਲਾਂ ਮਾਰੀਆਂ appeared first on Punjabi Tribune.

LEAVE A REPLY

Please enter your comment!
Please enter your name here