ਸ਼ਾਹਬਾਦ ਮਾਰਕੰਡਾ: ਮਾਤਾ ਰੁਕਮਣੀ ਰਾਇ ਆਰੀਆ ਸੀਨੀਅਰ ਸੈਕੰਡਰੀ ਸਕੂਲ ਖਰੀਂਡਵਾ ਵਿੱਚ ਅੰਗਰੇਜ਼ੀ ਭਾਸ਼ਾ ਸਬੰਧੀ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੂੰ ਚਾਰ ਟੀਮਾਂ ਵਿਚ ਵੰਡਿਆ ਗਿਆ। ਇਸ ਵਿਚ ਤਿੰਨ ਰਾਊਂਡ ਸ਼ਾਮਲ ਸਨ। ਸਾਰੇ ਮੁਕਾਬਲੇ ਬੜੇ ਰੌਚਕ ਤੇ ਗਿਆਨ ਭਰਪੂਰ ਸਨ। ਇਸ ਮੌਕੇ ਹਰਮਨ, ਗਗਨਦੀਪ, ਹਰਸ਼ਦੀਪ, ਮੰਨਤ, ਉਦਿੱਤ ਤੇ ਧਰੂਅ ਜੇਤੂ ਰਹੇ। ਸਕੂਲ ਦੀ ਪ੍ਰਿੰਸੀਪਲ ਬੀਬਨਦੀਪ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਪ੍ਰਤੀਯੋਗਤਾਵਾਂ ਨਾਲ ਬੱਚਿਆਂ ਦੀ ਪ੍ਰਤਿਭਾ ਵਿਚ ਨਿਖਾਰ ਆਉਂਦਾ ਹੈ। ਉਨ੍ਹਾਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ਤੇ ਅਜਿਹੀਆਂ ਪ੍ਰਤੀਯੋਗਤਾਵਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਆ। ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਆ ਗਿਆ। ਇਸ ਮੌਕੇ ਸਕੂਲ ਦੀ ਮੀਤ ਪ੍ਰਿੰਸੀਪਲ ਮੋਨਿਕਾ ਅਨੰਦ, ਨਿਧੀ ਗੁਪਤਾ, ਸੀਮਾ ਕੌਸ਼ਿਕ, ਮਨਦੀਪ ਕੌਰ, ਗੀਤੂ, ਕਾਜਲ ਸੈਣੀ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ

LEAVE A REPLY

Please enter your comment!
Please enter your name here