ਨਵੀਂ ਦਿੱਲੀ, 10 ਫਰਵਰੀ

ਨੈਸ਼ਨਲ ਮੈਡੀਕਲ ਕਮਿਸ਼ਨ (ਐੱਨਐੱਮਸੀ) ਨੇ ਮੈਡੀਕਲ ਕਾਲਜਾਂ ਅਤੇ ਸੰਸਥਾਵਾਂ ਨੂੰ ਪੋਸਟ-ਗ੍ਰੈਜੂਏਟ ਵਿਦਿਆਰਥੀਆਂ ਨੂੰ ਉਨ੍ਹਾਂ ਵੱਲੋਂ ਤਜਵੀਜ਼ਤ ਹੋਸਟਲਾਂ ਵਿੱਚ ਰਹਿਣ ਲਈ ਮਜਬੂਰ ਕਰਨ ਅਤੇ ਇਸ ਸਬੰਧੀ ਮੋਟੀ ਰਕਮ ਵਸੂਲੇ ਜਾਣ ਖ਼ਿਲਾਫ਼ ਚਿਤਾਵਨੀ ਦਿੱਤੀ ਹੈ। ਐੱਨਐੱਮਸੀ ਨੇ ਕਿਹਾ ਕਿ ਨਿਰਦੇਸ਼ਾਂ ਦਾ ਪਾਲਣ ਨਾ ਕਰਨ ਵਾਲੇ ਮੈਡੀਕਲ ਕਾਲਜਾਂ ਨੂੰ ਜੁਰਮਾਨੇ, ਸੀਟਾਂ ਵਿੱਚ ਕਟੌਤੀ ਅਤੇ ਦਾਖ਼ਲੇ ਰੋਕਣ ਵਰਗੀਆਂ ਕਾਰਵਾਈਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਕਮਿਸ਼ਨ ਨੇ 8 ਫਰਵਰੀ ਨੂੰ ਜਾਰੀ ਜਨਤਕ ਨੋਟਿਸ ਵਿੱਚ ਪੋਸਟ-ਗ੍ਰੈਜੂਏਟ ਮੈਡੀਕਲ ਐਜੂਕੇਸ਼ਨ ਰੈਗੂਲੇਸ਼ਨ (ਪੀਜੀਐੱਮਈਆਰ) 2023 ਦਾ ਹਵਾਲਾ ਦਿੱਤਾ ਹੈ, ਜਿਸ ਵਿੱਚ ਕਿਹਾ ਗਿਆ ਹੈ, ‘‘ਕਾਲਜ ਲਈ ਪੋਸਟ-ਗ੍ਰੈਜੂਏਟ ਵਿਦਿਆਰਥੀਆਂ ਨੂੰ ਢੁਕਵੀਂ ਰਿਹਾਇਸ਼ੀ ਸਹੂਲਤ ਮੁਹੱਈਆ ਕਰਵਾਉਣਾ ਲਾਜ਼ਮੀ ਹੋਵੇਗਾ। ਹਾਲਾਂਕਿ, ਪੀਜੀ ਵਿਦਿਆਰਥੀਆਂ ਲਈ ਹੋਸਟਲ ਵਿੱਚ ਰਹਿਣਾ ਲਾਜ਼ਮੀ ਨਹੀਂ ਹੋਵੇਗਾ।’’  -ਪੀਟੀਆਈ

LEAVE A REPLY

Please enter your comment!
Please enter your name here