ਦਰਸ਼ਨ ਸਿੰਘ ਸੋਢੀ

ਮੁਹਾਲੀ 18 ਫਰਵਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਪ ਸਰਕਾਰ ਵੱਲੋਂ ਸਾਰੇ ਚੋਣ ਵਾਅਦੇ ਪੜਾਅਵਾਰ ਪੂਰੇ ਕੀਤੇ ਜਾਣਗੇ ਅਤੇ ਵਿਕਾਸ ਮੁਖੀ ਕੰਮਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਪ ਵਿਧਾਇਕ ਕੁਲਵੰਤ ਸਿੰਘ ਨੇ ਇੱਥੋਂ ਦੇ ਸੈਕਟਰ-89 ਸਥਿਤ ਪਾਰਕ ਵਿੱਚ ਓਪਨ ਏਅਰ ਜਿਮ ਦਾ ਉਦਘਾਟਨ ਕਰਨ ਮੌਕੇ ਆਖੀ।

ਉਨ੍ਹਾਂ ਕਿਹਾ ਕਿ ਜਿਮ ਚੰਗੀ ਸਿਹਤ ਦੀ ਨਿਸ਼ਾਨੀ ਹੈ, ਸਿਹਤਯਾਬ ਰਹਿਣ ਲਈ ਸੈਰ, ਯੋਗਾ ਅਤੇ ਜਿਮ ਅਤਿ ਜ਼ਰੂਰੀ ਹੈ ਜਿਸ ਲਈ ਪਬਲਿਕ ਪਾਰਕ ਵਿੱਚ ਓਪਨ ਏਅਰ ਜਿਮ ਲਗਾ ਕੇ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਜਿਮ ਦਾ ਫਾਇਦਾ ਉਠਾਉਣ ਅਤੇ ਹੋਰਨਾਂ ਨੂੰ ਵੀ ਪ੍ਰੇਰਿਤ ਕਰਨ।

ਵਿਧਾਇਕ ਕੁਲਵੰਤ ਸਿੰਘ ਕਿਹਾ ਕਿ ਇਸ ਓਪਨ ਏਅਰ ਜਿਮ ਲਈ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਆਪਣੇ ਅਖਤਿਆਰੀ ਕੋਟੇ ‘ਚੋਂ ਤਿੰਨ ਲੱਖ ਰੁਪਏ ਭੇਜੇ ਗਏ ਸਨ। ਕੁਲਵੰਤ ਸਿੰਘ ਨੇ ਕਿਹਾ ਕਿ ਸੈਕਟਰ-89 ਦੇ ਬਸ਼ਿੰਦਿਆਂ ਨੂੰ ਗੁਰੂ ਘਰ ਜਾਣ ਲਈ ਦੂਰ ਨਹੀਂ ਜਾਣਾ ਪਵੇਗਾ, ਕਿਉਂਕਿ ਉਹਨਾਂ ਦੇ ਸੈਕਟਰ ਵਿੱਚ ਹੀ ਡੇਢ ਮਹੀਨੇ ਦੇ ਅੰਦਰ ਅੰਦਰ ਗੁਰਦੁਆਰਾ ਸਾਹਿਬ ਦੀ ਬਿਲਡਿੰਗ ਲਈ ਲੋੜੀਂਦੀ ਜ਼ਮੀਨ ਲਈ ਇਸ਼ਤਿਹਾਰ ਦਿੱਤਾ ਜਾਵੇਗਾ ਅਤੇ ਜਲਦੀ ਹੀ ਗੁਰਦੁਆਰਾ ਸਾਹਿਬਾਨ ਦੀ ਇਮਾਰਤ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਜਾਵੇਗਾ। ਪੱਤਰਕਾਰਾਂ ਵੱਲੋਂ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਜੋ ਮੰਗਾਂ ਅਤੇ ਗਰੰਟੀਆਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਹੁਰਾਂ ਵੱਲੋਂ ਦਿੱਤੀਆਂ ਗਈਆਂ ਸਨ, ਉਨ੍ਹਾਂ ਨੂੰ ਲਗਪਗ ਪੂਰਾ ਕਰ ਲਿਆ ਗਿਆ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਹਤ ਅਤੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਦੇ ਸਾਰਥਿਕ ਅਤੇ ਸਾਕਾਰਾਤਮਿਕ ਨਤੀਜੇ ਸਾਹਮਣੇ ਆ ਰਹੇ ਹਨ। ਉਹਨਾਂ ਕਿਹਾ ਕਿ ਆਪ ਸਰਕਾਰ ਲੋਕਾਂ ਦੀ ਦੁਆਰ ਪ੍ਰੋਗਰਾਮ ਦੇ ਤਹਿਤ ਲੋਕਾਂ ਦੀਆਂ ਰੋਜ਼ਮਰਾਂ ਦੀਆਂ ਸਮੱਸਿਆਵਾਂ ਅਤੇ ਪੈਂਡਿੰਗ ਪਏ ਕੰਮਾਂ ਨੂੰ ਕਰਨ ਲਈ ਵਾਰਡ ਵਾਈਜ਼ ਅਤੇ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਬਹੁਤ ਸਾਰੇ ਕੰਮਾਂ ਨੂੰ ਮੌਕੇ ’ਤੇ ਹੀ ਹੱਲ ਕੀਤਾ ਜਾ ਰਿਹਾ ਹੈ। ਇਸ ਮੌਕੇ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਸੈਕਟਰ-89 ਦੇ ਪ੍ਰਧਾਨ, ਅਜੀਤ ਸਿੰਘ, ਮਲਕੀਤ ਸਿੰਘ, ਸੁਰਿੰਦਰ ਪਾਲ ਸਿੰਘ ਖਟੜਾ, ਬੋਪਾਰਾਏ ਮੁਹਾਲੀ, ਡਾ ਕੁਲਦੀਪ ਸਿੰਘ ਸੈਣੀ, ਅਵਤਾਰ ਸਿੰਘ ਮੌਲੀ, ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ, ਹਰਜੋਤ ਸਿੰਘ ਗੱਬਰ, ਰਣਦੀਪ ਸਿੰਘ, ਹਰਮੇਸ਼ ਸਿੰਘ ਕੁੰਭੜਾ, ਜਸਪਾਲ ਸਿੰਘ ਮੌਲੀ, ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ, ਕੁਲਦੀਪ ਸਿੰਘ, ਤਾਰਨਜੀਤ ਸਿੰਘ, ਬਲਜੀਤ ਸਿੰਘ ਹੈਪੀ ਵੀ ਹਾਜ਼ਰ ਸਨ।

 

LEAVE A REPLY

Please enter your comment!
Please enter your name here