ਰਾਂਚੀ, 23 ਫਰਵਰੀ

ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਰਾਜ ਦੀ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਮੰਗੀ ਹੈ। ਰਾਂਚੀ ਦੀ ਵਿਸ਼ੇਸ਼ ਅਦਾਲਤ ਨੇ ਇਸ ਤੋਂ ਪਹਿਲਾਂ ਸੋਰੇਨ ਨੂੰ ਸੈਸ਼ਨ ’ਚ ਹਿੱਸਾ ਲੈਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਜੇਐਮਐਮ ਆਗੂ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 31 ਜਨਵਰੀ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।

LEAVE A REPLY

Please enter your comment!
Please enter your name here