ਦਵਿੰਦਰ ਸਿੰਘ ਭੰਗੂ

ਰਈਆ, 29 ਅਪਰੈਲ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀ ਦੀਆਂ ਜਾ ਰਿਹਾ ਹੈ ਅਤੇ ਜੇਕਰ ਕਣਕ ਦੀ ਖ਼ਰੀਦ ਨਾਲ ਸਬੰਧਿਤ ਕਿਸੇ ਵਿਅਕਤੀ ਨੂੰ ਕੋਈ ਵੀ ਦਿੱਕਤ ਆਉਂਦੀ ਹੈ ਤਾਂ ਉਹ ਬਿਨਾਂ ਝਿਜਕ ਸਬੰਧਿਤ ਅਧਿਕਾਰੀਆਂ ਨਾਲ ਗੱਲ ਕਰ ਸਕਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਸ਼ੇਸ਼ ਪ੍ਰਮੁੱਖ ਸਕੱਤਰ ਕਮਲ ਕਿਸ਼ੋਰ ਯਾਦਵ ਨੇ ਰਈਆ ਮੰਡੀ ਦਾ ਦੌਰਾ ਕਰਨ ਮੌਕੇ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਟਰਾਂਸਪੋਰਟ ਅਤੇ ਲੇਬਰ ਦੀ ਘਾਟ ਹੋਣ ਕਾਰਨ ਲਿਫ਼ਟਿੰਗ ਵਿੱਚ ਆ ਰਹੀ ਸਮੱਸਿਆ ਨੂੰ ਦੂਰ ਕਰਨ ਲਈ ਅਧਿਕਾਰੀਆਂ ਨੂੰ ਕਿਹਾ ਕਿ ਠੇਕੇਦਾਰਾਂ ਨਾਲ ਮੀਟਿੰਗ ਕਰਕੇ ਲਿਫ਼ਟਿੰਗ ਦੀ ਸਮੱਸਿਆ ਨੂੰ ਦੂਰ ਕੀਤਾ ਜਾਵੇ। ਉਨ੍ਹਾਂ ਆੜ੍ਹਤੀਆਂ ਨੂੰ ਭਰੋਸਾ ਦਿਵਾਇਆ ਕਿ ਜਲਦੀ ਹੀ ਲਿਫ਼ਟਿੰਗ ਵਿੱਚ ਤੇਜ਼ੀ ਲਿਆਂਦੀ ਜਾਵੇਗੀ ਤਾਂ ਜੋ ਮੰਡੀਆਂ ਵਿੱਚ ਕਣਕ ਸੁੱਟਣ ਲਈ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 304681 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 120760 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਹੁਣ ਤੱਕ ਦੇ ਕੰਮ ਉੱਤੇ ਤਸੱਲੀ ਪ੍ਰਗਟ ਕਰਦੇ ਅਗਲੇ ਦਿਨਾਂ ਵਿੱਚ ਵੀ ਸਾਰੇ ਵਿਭਾਗਾਂ ਨੂੰ ਇੱਕ ਟੀਮ ਵਜੋਂ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਜੀ ਐਫ ਐੱਸ ਸੀ ਸਰਤਾਜ ਸਿੰਘ ਚੀਮਾ, ਜ਼ਿਲ੍ਹਾ ਮੰਡੀ ਅਫ਼ਸਰ ਸ ਅਮਨਦੀਪ ਸਿੰਘ, ਐੱਸ ਡੀ ਐਮ ਬਾਬਾ ਬਕਾਲਾ ਰਵਿੰਦਰ ਸਿੰਘ ਅਰੋੜਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here