ਨਿੱਜੀ ਪੱਤਰ ਪ੍ਰੇਰਕ

ਅੰਬਾਲਾ, 20 ਮਾਰਚ

ਪਾਰਟੀ ਵੱਲੋਂ ਨਜ਼ਰਅੰਦਾਜ਼ ਕੀਤੇ ਜਾਣ ਤੋਂ ਨਾਰਾਜ਼ ਚੱਲ ਰਹੇ ਹਰਿਆਣਾ ਦੇ ਸਾਬਕਾ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿੱਜ ਨੇ ਕਰੀਬ 15 ਘੰਟੇ ਬਾਅਦ ਅੱਜ ਸਵੇਰੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਨਵੇਂ ਮੰਤਰੀ ਮੰਡਲ ਨੂੰ ਵਧਾਈ ਦਿੱਤੀ, ਜਦੋਂਕਿ ਸੂਬੇ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ, ਸਾਬਕਾ ਖੇਤੀਬਾੜੀ ਮੰਤਰੀ ਜੈ ਪ੍ਰਕਾਸ਼ ਦਲਾਲ ਅਤੇ ਹੋਰ ਨੇਤਾਵਾਂ ਨੇ ਮੰਤਰੀ ਮੰਡਲ ਦੇ ਵਿਸਥਾਰ ਦੇ ਤੁਰੰਤ ਬਾਅਦ ਹੀ ਉਨ੍ਹਾਂ ਨੂੰ ਵਧਾਈ ਦਿੱਤੀ ਸੀ। ਵਿੱਜ ਨੇ ਐਕਸ ’ਤੇ ਲਿਖਿਆ, ‘‘ਹਰਿਆਣਾ ਵਿਚ ਨਾਇਬ ਸੈਣੀ ਦੀ ਨਵੀਂ ਕੈਬਨਿਟ ਨੂੰ ਵਧਾਈ ਅਤੇ ਸ਼ੁੱਭਕਾਮਨਾਵਾਂ।’’ ਉਨ੍ਹਾਂ ਟਵੀਟ ਕਰਦਿਆਂ ਨਾ ਤਾਂ ਨਾਇਬ ਸਿੰਘ ਸੈਣੀ ਦੇ ਨਾਮ ਨਾਲ ਮੁੱਖ ਮੰਤਰੀ ਲਿਖਿਆ ਅਤੇ ਨਾ ਹੀ ਕਿਸੇ ਮੰਤਰੀ ਦਾ ਨਾਮ ਲਿਖਿਆ ਹੈ। ਸਾਬਕਾ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਭਾਰਤੀ ਜਨਤਾ ਪਾਰਟੀ ਦੇ ਵਰਕਰ ਹਨ।

LEAVE A REPLY

Please enter your comment!
Please enter your name here