ਸਤਵਿੰਦਰ ਬਸਰਾ

ਲੁਧਿਆਣਾ, 9 ਅਪਰੈਲ

ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਲੁਧਿਆਣਾ ਵੱਲੋਂ ਇੱਕ ਵਫਦ ਜ਼ਿਲ੍ਹਾ ਪ੍ਰਧਾਨ ਰਮਨਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦੀ ਗੈਰ ਮੌਜੂਦਗੀ ਵਿੱਚ ਜ਼ਿਲ੍ਹਾ ਮਾਲ ਅਫਸਰ ਲੁਧਿਆਣਾ ਗੁਰਜਿੰਦਰ ਸਿੰਘ ਨੂੰ ਮਿਲਿਆ। ਇਸ ਵਫਦ ਵਿੱਚ ਜਨਰਲ ਸਕੱਤਰ ਰੁਪਿੰਦਰ ਪਾਲ ਸਿੰਘ ਜੰਡਿਆਲੀ ਤੋਂ ਇਲਾਵਾ ਰਾਜਿੰਦਰ ਜੰਡਿਆਲੀ, ਸੁਰਿੰਦਰਪਾਲ ਸਿੰਘ, ਅਵਤਾਰ ਸਿੰਘ ਖਾਲਸਾ, ਯਾਦਵਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਸ਼ਾਮਲ ਹੋਏ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਹੈ ਕਿ ਸਕੂਲਾਂ ਅੰਦਰ ਅਧਿਆਪਕਾਂ ਸਮੇਤ ਬਾਕੀ ਕਰਮਚਾਰੀਆਂ ਦੀ ਛੁੱਟੀ ਲੈਣ ਉੱਪਰ ਲਗਾਈ ਗਈ ਪਾਬੰਦੀ ਨੂੰ ਤੁਰੰਤ ਹਟਾਇਆ ਜਾਵੇ। ਉਨ੍ਹਾਂ ਅੱਗੇ ਕਿਹਾ ਇਹ ਅਚਨਚੇਤ ਛੁੱਟੀ ਚੋਣ ਕਮਿਸ਼ਨ ਦੀ ਚੋਣ ਪ੍ਰਕਿਰਿਆ ਵਿੱਚ ਕੋਈ ਰੁਕਾਵਟ ਨਹੀਂ ਪਾਉਂਦੀ ਕਿਉਂਕਿ ਇਹ ਛੁੱਟੀ ਬਹੁਤ ਥੋੜ੍ਹੇ ਸਮੇਂ ਵਾਸਤੇ ਲਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅਚਨਚੇਤ ਛੁੱਟੀ ਉੱਪਰ ਪਾਬੰਦੀ ਲੱਗਣ ਕਾਰਨ ਕਰਮਚਾਰੀਆਂ ਨੂੰ ਬਹੁਤ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ, ਜਦ ਕਿ ਇਲੈਕਸ਼ਨ ਹੋਣ ਵਿੱਚ ਹਾਲੇ ਕਾਫੀ ਸਮਾਂ ਰਹਿੰਦਾ ਹੈ। ਇੱਥੇ ਦੱਸਣਯੋਗ ਹੈ ਕਿ ਸਮੂਹ ਮੁਲਾਜ਼ਮਾਂ ਇਲੈਕਸ਼ਨ ਡਿਊਟੀ ਕਰਨ ਲਈ ਪਾਬੰਦ ਹਨ। ਵਫਦ ਦਾ ਕਹਿਣਾ ਸੀ ਕਿ ਸਬੰਧਤ ਅਧਿਕਾਰੀ ਨੇ ਮੰਗਾਂ ਨੂੰ ਵਿਚਾਰੇ ਜਾਣ ਦਾ ਭਰੋਸਾ ਦਿੱਤਾ ਹੈ।

LEAVE A REPLY

Please enter your comment!
Please enter your name here