ਟ੍ਰਿਬਿਉੂਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 2 ਅਪਰੈਲ

ਸ਼੍ਰੋਮਣੀ ਕਮੇਟੀ ਦੇ ਸਕੂਲਾਂ ਵਿੱਚ ਬੱਚਿਆਂ ਨੂੰ ਆਧੁਨਿਕ ਸਹੂਲਤਾਂ ਨਾਲ ਸਿੱਖਿਆ ਦੇਣ ਦੇ ਮਕਸਦ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਥਾਨਕ ਗੁਰੂ ਨਾਨਕ ਦੇਵ ਸੀਨੀਅਰ ਸੈਕੰਡਰੀ ਸਕੂਲ ਵਿੱਚ ਆਈਸੀਟੀ ਕੰਪਿਊਟਰ ਲੈਬ ਦਾ ਉਦਘਾਟਨ ਕੀਤਾ। ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਦੇ ਬਜਟ ਵਿੱਚ ਵਿਸ਼ੇਸ਼ ਫੰਡ ਰੱਖੇ ਗਏ ਹਨ। ਉਨ੍ਹਾਂ ਨੇ ਅਧਿਆਪਕਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਦੀ ਪ੍ਰੇਰਨਾ ਕਰਦਿਆਂ ਕਿਹਾ ਕਿ ਚੰਗੇ ਸਮਾਜ ਦੀ ਸਿਰਜਣਾ ਵਿਚ ਅਧਿਆਪਕ ਦਾ ਵੱਡਾ ਯੋਗਦਾਨ ਹੁੰਦਾ ਹੈ ਅਤੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਅਧਿਆਪਕਾਂ ਨੂੰ ਯਤਨ ਕਰਦੇ ਰਹਿਣਾ ਚਾਹੀਦਾ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਬੂਹ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਵਿਦਿਆ ਸੁਖਮਿੰਦਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸਹਾਇਕ ਡਾਇਰੈਕਟਰ (ਸਕੂਲਜ਼) ਬੀਬੀ ਸਤਵੰਤ ਕੌਰ ਹਾਜ਼ਰ ਸਨ।

LEAVE A REPLY

Please enter your comment!
Please enter your name here