ਬਟਾਲਾ (ਨਿੱਜੀ ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਹਰਜਿੰਦਰ ਸਿੰਘ ਜਾਹਦਪੁਰ ਅਤੇ ‘ਆਪ’ ਆਗੂ ਸ਼ੁਭਪ੍ਰੀਤ ਸਿੰਘ ਕਾਹਲੋਂ ਨੇ ਥਾਣਾ ਰੰਗੜ ਨੰਗਲ ਦੇ ਸਬ ਇੰਸਪੈਕਟਰ ਮਨਜੀਤ ਸਿੰਘ ਦਾ ਚੰਗੀ ਕਾਰਗੁਜ਼ਾਰੀ ਲਈ ਸਨਮਾਨ ਕੀਤਾ। ਐਸ ਐਚ ਓ ਮਨਜੀਤ ਸਿੰਘ ਨੇ ਖੇਤਰ ਅਧੀਨ ਆਉਂਦੇ ਪਿੰਡਾਂ ਤੇ ਕਸਬਿਆਂ ’ਚ ਨਸ਼ਿਆਂ ਦੇ ਪ੍ਰਭਾਵ ਨੂੰ ਖ਼ਤਮ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਥਾਣਾ ਰੰਗੜ ਨੰਗਲ ਅਧੀਨ ਆਉਂਦੇ ਪਿੰਡਾਂ ਦੇ ਪੰਚਾਂ, ਸਰਪੰਚਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇ ਕੋਈ ਪਿੰਡ ਵਿੱਚ ਨਸ਼ੇ ਵੇਚਦੇ ਹਨ ਤਾਂ ਮਾਮਲਾ ਉਨ੍ਹਾਂ ਦੇ ਧਿਆਨ ’ਚ ਲਿਆਂਦਾ ਜਾਵੇ।

LEAVE A REPLY

Please enter your comment!
Please enter your name here