ਡੀਸਾ (ਗੁਜਰਾਤ), 10 ਫਰਵਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਦੇਸ਼ ਦਾ ਹਰੇਕ ਵਿਅਕਤੀ ਭਾਰਤ ਨੂੰ ਵਿਕਸਤ ਮੁਲਕ ਬਣਾਉਣ ਦਾ ਸੰਕਲਪ ਲੈ ਰਿਹਾ ਹੈ ਅਤੇ ਅੱਜ ਇਤਿਹਾਸ ਸਿਰਜਣ ਦਾ ਮੌਕਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੀਐੱਮਏਵਾਈ) ਤਹਿਤ 1.3 ਲੱਖ ਮਕਾਨਾਂ ਦਾ ਵਰਚੁਅਲੀ ਉਦਘਾਟਨ ਜਾਂ ਨੀਂਹ ਪੱਥਰ ਰੱਖਣ ਮਗਰੋਂ ਕਿਹਾ ਕਿ ਉਨ੍ਹਾਂ ਦੀ ਸਰਕਾਰ 25 ਕਰੋੜ ਲੋਕਾਂ ਨੂੰ ਗ਼ਰੀਬੀ ਵਿੱਚੋਂ ਕੱਢਣ ਵਿੱਚ ਸਫਲ ਰਹੀ ਹੈ ਅਤੇ ਇਨ੍ਹਾਂ ਯੋਜਨਾਵਾਂ ਦੇ ਸਭ ਤੋਂ ਵੱਡੇ ਲਾਭਪਾਤਰੀ ਦਲਿਤ, ਓਬੀਸੀ ਅਤੇ ਆਦਿਵਾਸੀ ਹਨ। ਉਨ੍ਹਾਂ ਕਿਹਾ ਕਿ ਕਿਸੇ ਗ਼ਰੀਬ ਕੋਲ ਆਪਣਾ ਘਰ ਹੋਣਾ ਉਸ ਦੇ ਬਿਹਤਰ ਭਵਿੱਖ ਦੀ ਗਾਰੰਟੀ ਹੈ। -ਪੀਟੀਆਈ

LEAVE A REPLY

Please enter your comment!
Please enter your name here