ਨਿੱਜੀ ਪੱਤਰ ਪ੍ਰੇਰਕ

ਫ਼ਤਹਿਗੜ੍ਹ ਸਾਹਿਬ, 8 ਮਈ

ਪੰਜਾਬ ਗੌਰਮਿੰਟ ਮੁਲਾਜ਼ਮ ਤੇ ਪੈਨਸ਼ਨਰਾਂ ਸਾਂਝਾ ਮੰਚ ਵੱਲੋਂ ਦੇਸ਼ ਭਗਤ ਹਾਲ ਜਲੰਧਰ ਵਿੱਚ ਕੀਤੀ ਜਾ ਰਹੀ ਕਨਵੈਨਸ਼ਨ ਵਿਚ ਸ਼ਮੂਲੀਅਤ ਕਰਨ ਲਈ ਫ਼ਤਹਿਗੜ੍ਹ ਸਾਹਿਬ ਤੋਂ ਰਵਾਨਾ ਹੋਣ ਤੋਂ ਪਹਿਲਾਂ ਐਸੋਸੀਏਸ਼ਨ ਦੇ ਸੂਬਾ ਮੀਤ ਪ੍ਰਧਾਨ ਕੁਲਵੰਤ ਸਿੰਘ ਢਿੱਲੋਂ ਅਤੇ ਹਰਚੰਦ ਸਿੰਘ ਪੰਜੋਲੀ ਨੇ ਕਿਹਾ ਕਿ ‘ਆਪ’ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾ ਇਨ੍ਹਾਂ ਮੁਲਾਜਮ ਅਤੇ ਪੈਨਸ਼ਨਰਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਪਰ ਢਾਈ ਸਾਲ ਬੀਤਣ ਦੇ ਬਾਵਜੂਦ ਹੁਣ ਤੱਕ ਕੋਈ ਵੀ ਮੱਸਲਾ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਸਰਕਾਰ ਦੀ ਇਸ ਨੀਤੀ ਦੀ ਨਿੰਦਾ ਕਰਦਿਆਂ ਮੰਗ ਕੀਤੀ ਕਿ ਲੰਬੇ ਸਮੇਂ ਤੋਂ ਬਕਾਇਆ ਪਈਆਂ ਮੰਗਾਂ ਤੁਰੰਤ ਲਾਗੂ ਕੀਤੀਆਂ ਜਾਣ।

ਇਸ ਮੌਕੇ ਪ੍ਰੀਤਮ ਸਿੰਘ ਨਾਗਰਾ, ਜਸਵਿੰਦਰ ਸਿੰਘ ਆਹਲੂਵਾਲੀਆ, ਮਹਿੰਦਰ ਸਿੰਘ ਜੱਲ੍ਹਾ, ਰਾਮ ਰਾਜ, ਦਿਲਬਾਗ ਸਿੰਘ ਅਤੇ ਇੰਦਰਜੀਤ ਸਿੰਘ ਬਾਜਵਾ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here