ਲਖਨਊ, 13 ਫਰਵਰੀ

ਸਮਾਜਵਾਦੀ ਪਾਰਟੀ (ਸਪਾ) ਦੇ ਸੀਨੀਅਰ ਆਗੂ ਸਵਾਮੀ ਪ੍ਰਸਾਦ ਮੌਰਿਆ ਨੇ ਅੱਜ ਪਾਰਟੀ ਦੇ ਕੌਮੀ ਜਨਰਲ ਸਕੱਤਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ ਉਹ ਬਿਨਾਂ ਕਿਸੇ ਅਹੁਦੇ ਦੇ ਸਪਾ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ। ਸਪਾ ਪ੍ਰਧਾਨ ਅਖਿਲੇਸ਼ ਯਾਦਵ ਨੂੰ ਸੰਬੋਧਿਤ ਅਸਤੀਫੇ ਵਿੱਚ ਮੌਰਿਆ ਨੇ ਕਿਹਾ, ‘‘ਮੈਂ ਬਿਨਾਂ ਕਿਸੇ ਅਹੁਦੇ ਦੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦਾ ਰਹਾਂਗਾ।’’ ਮੌਰਿਆ ਨੇ ਆਪਣਾ ਅਸਤੀਫ਼ਾ ਸੋਸ਼ਲ ਮੀਡੀਆ ’ਤੇ ਵੀ ਸਾਂਝਾ ਕੀਤਾ ਹੈ। -ਪੀਟੀਆਈ

LEAVE A REPLY

Please enter your comment!
Please enter your name here