ਪੱਤਰ ਪ੍ਰੇਰਕ

ਕਾਹਨੂੰਵਾਨ, 2 ਮਈ

ਸਥਾਨਕ ਥਾਣੇ ਅਧੀਨ ਪੈਂਦੇ ਪਿੰਡ ਭਿਖਾਰੀ ਹਾਰਨੀ ਵਿਖੇ ਪਤੀ ਪਤਨੀ ਦੇ ਆਪਸੀ ਝਗੜੇ ਦੌਰਾਨ ਦੋਵਾਂ ਪਰਿਵਾਰਾਂ ਵਿੱਚ ਲੜਾਈ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ੇਰੇ ਇਲਾਜ ਸੰਦੀਪ ਸਿੰਘ ਪੁੱਤਰ ਪ੍ਰੀਤਮ ਸਿੰਘ ਨੇ ਦੱਸਿਆ ਕਿ ਉਸ ਦੀ ਪਤਨੀ ਸੁਖਮੀਤ ਕੌਰ ਨਾਲ ਅਣ-ਬਣ ਚੱਲ ਰਹੀ ਸੀ। ਇਸ ਸਬੰਧੀ ਥਾਣੇ ਵਿੱਚ ਦੋਵਾਂ ਧਿਰਾਂ ਦਾ ਆਪਸੀ ਰਾਜੀਨਾਵਾਂ ਹੋ ਚੁੱਕਾ ਸੀ। ਪਰ ਬੀਤੀ ਰਾਤ ਉਸ ਦਾ ਸਹੁਰਾ ਪਰਿਵਾਰ ਪੁਲੀਸ ਮੁਲਾਜ਼ਮਾਂ ਅਤੇ ਪਿੰਡ ਦੇ ਸਰਪੰਚ ਨੂੰ ਨਾਲ ਲੈ ਕੇ ਮੌਕੇ ਉੱਤੇ ਉਨ੍ਹਾਂ ਦੇ ਘਰ ਪਹੁੰਚ ਗਏ। ਇਸ ਮੌਕੇ ਹੋਈ ਮਾਮੂਲੀ ਗੱਲਬਾਤ ਦੌਰਾਨ ਸਹੁਰਾ ਇੰਦਰ ਸਿੰਘ, ਸੱਸ ਜਗੀਰ ਕੌਰ ਤੇ ਸਾਲਾ ਮਨਦੀਪ ਸਿੰਘ ਨੇ ਪਿਤਾ ਸਮੇਤ ਉਸ ਨੂੰ ਹਮਲਾ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ। ਇਸ ਸਬੰਧੀ ਦੂਜੀ ਧਿਰ ਦੇ ਜ਼ੇਰੇ ਇਲਾਜ ਇੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਪੁੱਤਰੀ ਸੁਖਮੀਤ ਕੌਰ ਨੇ ਰਾਤ ਸਮੇਂ ਉਨ੍ਹਾਂ ਨੂੰ ਫ਼ੋਨ ਕਰਕੇ ਸੂਚਿਤ ਕੀਤਾ ਕਿ ਸਹੁਰਾ ਪਰਿਵਾਰ ਉਸ ਨੂੰ ਮਾਨਸਿਕ ਤੌਰ ਤੇ ਤੰਗ ਪ੍ਰੇਸ਼ਾਨ ਕਰ ਰਿਹਾ ਹੈ। ਜਦੋਂ ਉਨ੍ਹਾਂ ਨੇ ਰਾਤ ਪਹੁੰਚ ਕੇ ਲੜਕੀ ਦੇ ਸਹੁਰਾ ਪਰਿਵਾਰ ਨਾਲ ਗੱਲ ਕਰਨੀ ਚਾਹੀ ਤਾਂ ਜਵਾਈ ਸੰਦੀਪ ਸਿੰਘ ਨੇ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ। ਇਸ ਦੌਰਾਨ ਗੱਲ ਹੱਥੋਪਾਈ ਤੱਕ ਪਹੁੰਚ ਗਈ। ਇਸ ਮੌਕੇ ਹੋਏ ਝਗੜੇ ਦੌਰਾਨ ਇੰਦਰ ਸਿੰਘ ਅਤੇ ਉਸ ਦੇ ਭਰਾ ਸਮੇਤ ਦੋਵਾਂ ਧਿਰਾਂ ਦੇ ਸੱਟਾਂ ਲੱਗੀਆਂ ਹਨ। ਮੌਕੇ ਉੱਤੇ ਤਾਇਨਾਤ ਡਾਕਟਰ ਵੱਲੋਂ ਦੋਵਾਂ ਧਿਰਾਂ ਦੀ ਐਮ ਐਲ ਆਰ ਕੱਟ ਕੇ ਪੁਲੀਸ ਵਿਭਾਗ ਨੂੰ ਭੇਜ ਦਿੱਤੀ ਹੈ।

 

LEAVE A REPLY

Please enter your comment!
Please enter your name here