ਨਵੀਂ ਦਿੱਲੀ, 22 ਮਾਰਚ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅੱਜ ਆਬਕਾਰੀ ਨੀਤੀ 2021 ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਵਿਸ਼ੇਸ਼ ਪੀਐੱਮਐੱਲਏ (ਮਨੀ ਲਾਂਡਰਿੰਗ ਰੋਕੂ ਕਾਨੂੰਨ) ਅਦਾਲਤ ਵਿੱਚ ਪੇਸ਼ ਕਰ ਕਰਦੀ ਹੈ। ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਕੇਜਰੀਵਾਲ (55) ਨੂੰ ਸੰਘੀ ਜਾਂਚ ਏਜੰਸੀ ਨੇ ਵੀਰਵਾਰ ਰਾਤ ਨੂੰ ਰਾਸ਼ਟਰੀ ਰਾਜਧਾਨੀ ਦੇ ਸਿਵਲ ਲਾਈਨਜ਼ ਖੇਤਰ ਦੇ ਫਲੈਗਸਟਾਫ ਰੋਡ ‘ਤੇ ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਤੋਂ ਗ੍ਰਿਫਤਾਰ ਕਰ ਲਿਆ। ਡਾਕਟਰਾਂ ਸਮੇਤ ਮੈਡੀਕਲ ਕਰਮੀਆਂ ਦੀ ਟੀਮ ਨੂੰ ਸਵੇਰੇ ਕੇਂਦਰੀ ਦਿੱਲੀ ਸਥਿਤ ਐਨਫੋਰਸਮੈਂਟ ਡਾਇਰੈਕਟੋਰੇਟ ਦਫ਼ਤਰ ਵਿੱਚ ਦਾਖ਼ਲ ਹੁੰਦਾ ਦੇਖਿਆ ਗਿਆ, ਜਿੱਥੇ ਕੇਜਰੀਵਾਲ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਰੱਖਿਆ ਗਿਆ ਹੈ।

LEAVE A REPLY

Please enter your comment!
Please enter your name here