ਇਸਲਾਮਾਬਾਦ, 4 ਮਾਰਚ

ਪੀਐੱਮਐੱਲ-ਐੱਨ ਆਗੂ ਸ਼ਾਹਬਾਜ਼ ਸ਼ਰੀਫ਼ (72) ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਅੱਜ ਹਲਫ਼ ਲੈ ਲਿਆ ਹੈ। ਦੇਸ਼ ਨੂੰ ਦਰਪੇਸ਼ ਆਰਥਿਕ ਅਤੇ ਸੁਰੱਖਿਆ ਚੁਣੌਤੀਆਂ ਦਰਮਿਆਨ ਉਨ੍ਹਾਂ ਲਗਾਤਾਰ ਦੂਜੀ ਵਾਰ ਦੇਸ਼ ਦੀ ਵਾਗਡੋਰ ਸੰਭਾਲੀ ਹੈ। ਰਾਸ਼ਟਰਪਤੀ ਆਰਿਫ਼ ਅਲਵੀ ਨੇ ‘ਐਵਾਨ-ਏ-ਸਦਰ’ ਵਿੱਚ ਹੋਏ ਸਮਾਗਮ ਦੌਰਾਨ ਸ਼ਾਹਬਾਜ਼ ਨੂੰ ਹਲਫ਼ ਦਿਵਾਇਆ। ਹਲਫ਼ਦਾਰੀ ਸਮਾਗਮ ਦੌਰਾਨ ਤਿੰਨੋਂ ਸੈਨਾਵਾਂ ਦੇ ਮੁਖੀ, ਸੀਨੀਅਰ ਅਧਿਕਾਰੀ, ਡਿਪਲੋਮੈਟ, ਉੱਘੇ ਕਾਰੋਬਾਰੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

LEAVE A REPLY

Please enter your comment!
Please enter your name here