ਇਸਲਾਮਾਬਾਦ, 3 ਮਾਰਚ

ਸ਼ਾਹਬਾਜ਼ ਸ਼ਰੀਫ ਦੂਜੀ ਵਾਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣ ਗਏ ਹਨ। ਉਹ ਦੇਸ਼ ਦੇ 24ਵੇਂ ਪ੍ਰਧਾਨ ਮੰਤਰੀ ਬਣੇ ਹਨ। ਉਨ੍ਹਾਂ ਨੂੰ ਨੈਸ਼ਨਲ ਅਸੈਂਬਲੀ ਵਿਚ 201 ਸੰਸਦ ਮੈਂਬਰਾਂ ਦੇ ਸਹਿਯੋਗ ਨਾਲ ਪ੍ਰਧਾਨ ਮੰਤਰੀ ਬਣਾਇਆ ਗਿਆ। ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਨੇ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਇਸ ਦੌਰਾਨ ਭਾਸ਼ਣ ਦਿੰਦਿਆਂ ਹੀ ਸ਼ਾਹਬਾਜ਼ ਦੀ ਜ਼ੁਬਾਨ ਫਿਸਲ ਗਈ ਤੇ ਉਨ੍ਹਾਂ ਨੇ ਆਪਣੇ ਆਪ ਨੂੰ ਪ੍ਰਧਾਨ ਮੰਤਰੀ ਦੀ ਥਾਂ ਵਿਰੋਧੀ ਧਿਰ ਦਾ ਆਗੂ ਕਹਿ ਕੇ ਸੰਬੋਧਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਜ਼ਰਾਇਲ ਲਗਾਤਾਰ ਗਾਜ਼ਾ ਵਿਚ ਬੰਬਾਰੀ ਕਰ ਰਿਹਾ ਹੈ ਤੇ ਕਸ਼ਮੀਰ ਵਿਚ ਲੋਕਾਂ ਦੀ ਹੱਤਿਆ ਹੋ ਰਹੀ ਹੈ।

LEAVE A REPLY

Please enter your comment!
Please enter your name here