ਆਤਿਸ਼ ਗੁਪਤਾ

ਚੰਡੀਗੜ੍ਹ, 28 ਮਾਰਚ

ਪੰਜਾਬ ਦੇ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ‘ਆਪ’ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਇਕ ਦਿਨ ਬਾਅਦ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸ਼ੀਤਲ ਅੰਗੁਰਾਲ ਨੇ ਅੱਜ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ। ਉਨ੍ਹਾਂ ਵਿਧਾਨ ਸਭਾ ਸਪੀਕਰ ਨੂੰ ਅਸਤੀਫ਼ਾ ਭੇਜਣ ਉਪਰੰਤ ਸੋਸ਼ਲ ਮੀਡੀਆ ’ਤੇ ਕਿਹਾ ਕਿ ਉਹ ‘ਆਪ’ ਦੀ ਭ੍ਰਿਸ਼ਟ ਸਰਕਾਰ ਦਾ ਹਿੱਸਾ ਨਹੀਂ ਰਹਿਣਾ ਚਾਹੁੰਦਾ।

LEAVE A REPLY

Please enter your comment!
Please enter your name here