ਟ੍ਰਿਬਿਊਨ ਨਿਊਜ਼ ਸਰਵਿਸ

ਲੁਧਿਆਣਾ, 2 ਮਈ

ਲੁਧਿਆਣਾ ਲੋਕ ਸਭਾ ਉਮੀਦਵਾਰ ਦੇ ਚੋਣ ਪ੍ਰਚਾਰ ਲਈ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਾਰਜਕਾਲ ’ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਅਤੇ ਗੈਂਗਸਟਰਾਂ ਵੱਲੋਂ ਪੰਜਾਬ ਦੇ ਵਪਾਰ ਨੂੰ ਤਬਾਹ ਕੀਤਾ ਜਾ ਰਿਹਾ ਹੈ। ਬਾਦਲ ਨੇ ਐਲਾਨ ਕੀਤਾ ਕਿ ਅਕਾਲੀ ਦਲ ਦੇ ਸੱਤਾ ’ਚ ਆਉਣ ਤੋਂ ਬਾਅਦ ਗੈਂਗਸਟਰਾਂ ਦਾ ਸੂਬੇ ’ਚੋਂ ਖਾਤਮਾ ਕਰ ਸ਼ਾਂਤਮਈ ਮਾਹੌਲ ਬਣਾਇਆ ਜਾਵੇਗਾ। ਅਕਾਲੀ ਦਲ ਦੇ ਪ੍ਰਧਾਨ ਲੁਧਿਆਣਾ ’ਚ ਪਾਰਟੀ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦੇ ਹੱਕ ’ਚ ਪ੍ਰਚਾਰ ਕਰਨ ਪੁੱਜੇ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ ਫਤਹਿਗੜ੍ਹ ਸਾਹਿਬ ’ਚ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਦੇ ਸਮਰਥਨ ’ਚ ਖੰਨਾ ’ਚ ਪੰਜਾਬ ਬਚਾਓ ਯਾਤਰਾ ਦੀ ਅਗਵਾਈ ਕੀਤੀ। ਇਸ ਤੋਂ ਇਲਾਵਾ ਵਪਾਰੀਆਂ ਨਾਲ ਗੱਲਬਾਤ ਕੀਤੀ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਗੈਂਗਸਟਰ ਕਲਚਰ ਅਤੇ ਨਸ਼ੇ ਨੂੰ ਖਤਮ ਕਰਨ ਲਈ ਵਚਨਬੱਧ ਹੈ। ਅਕਾਲੀ ਦਲ ਦੋਹਾਂ ’ਤੇ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਏਗੀ।

LEAVE A REPLY

Please enter your comment!
Please enter your name here