ਪੱਤਰ ਪ੍ਰੇਰਕ

ਅਮਲੋਹ, 9 ਮਈ

ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕੋ-ਇੱਕ ਅਜਿਹੀ ਪਾਰਟੀ ਹੈ ਜਿਹੜੀ ਕਿ ਪੰਜਾਬ ਦੇ ਹੱਕਾਂ ਦੀ ਅਸਲ ਪਹਿਰੇਦਾਰ ਹੈ। ਇਸ ਪਾਰਟੀ ਨੂੰ ਇਨ੍ਹਾਂ ਚੋਣਾਂ ਵਿੱਚ ਵੱਡੀਆਂ ਜਿੱਤਾਂ ਦਰਜ ਕਰਵਾ ਕੇ ਲੋਕ ਸਭਾ ਵਿੱਚ ਭੇਜੋ ਤਾਂ ਜੋ ਪਿਛਲੇ ਲੰਮੇ ਸਮੇਂ ਤੋਂ ਲਟਕਦੇ ਪੰਜਾਬ ਦੇ ਮਸਲਿਆਂ ਨੂੰ ਹੱਲ ਕਰਵਾਇਆ ਜਾ ਸਕੇ। ਉਹ ਹਲਕਾ ਅਮਲੋਹ ਦੇ ਪਿੰਡਾਂ ਵਿੱਚ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਸਨ।

ਆਗੂਆਂ ਨੇ ਹਲਕੇ ਦੇ ਸਰਵਪੱਖੀ ਵਿਕਾਸ ਲਈ ਵਿਰੋਧੀ ਪਾਰਟੀਆਂ ਨੂੰ ਕਰਾਰੀ ਹਾਰ ਦੇਣ ਦੀ ਅਪੀਲ ਕੀਤੀ। ਇਨ੍ਹਾਂ ਮੀਟਿੰਗਾਂ ਨੂੰ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਸੂਬਾ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਭਗੜਾਣਾ, ਯੂਥ ਅਕਾਲੀ ਦਲ ਦੀ ਕੌਰ ਕਮੇਟੀ ਮੈਂਬਰ ਕਮਲਜੀਤ ਸਿੰਘ ਗਿੱਲ, ਸ਼੍ਰੋਮਣੀ ਕਮੇਟੀ ਮੈਂਬਰ ਰਵਿੰਦਰ ਸਿੰਘ ਖਾਲਸਾ, ਜਥੇਦਾਰ ਹਰਬੰਸ ਸਿੰਘ ਬਡਾਲੀ ਆਦਿ ਨੇ ਸੰਬੋਧਨ ਕੀਤਾ।

LEAVE A REPLY

Please enter your comment!
Please enter your name here