ਟ੍ਰਿਬਿਉੂਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 1 ਮਾਰਚ

ਸ਼੍ਰੋਮਣੀ ਕਮੇਟੀ ਦੇ ਸਾਲਾਨਾ ਬਜਟ 2024-25 ਵਾਸਤੇ ਜਨਰਲ ਇਜਲਾਸ ਦੀ ਤਰੀਕ ਤੈਅ ਕਰਨ ਲਈ ਭਲਕੇ 2 ਮਾਰਚ ਨੂੰ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ ਜਿਸ ਵਿੱਚ ਬਜਟ ਕਮੇਟੀ ਦੀਆਂ ਸਿਫਾਰਸ਼ਾਂ ’ਤੇ ਵਿਚਾਰ ਕਰਨ ਤੋਂ ਇਲਾਵਾ ਹੋਰ ਸਿੱਖ ਮਾਮਲਿਆਂ ਬਾਰੇ ਵਿਚਾਰ ਚਰਚਾ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਬਜਟ ਲਈ ਜਨਰਲ ਇਜਲਾਸ ਮਾਰਚ ਦੇ ਅਖੀਰਲੇ ਹਫਤੇ ਸੱਦੇ ਜਾਣ ਦੀ ਸੰਭਾਵਨਾ ਹੈ। ਇਸ ਸਬੰਧੀ ਭਲਕੇ ਅੰਮ੍ਰਿਤਸਰ ਵਿੱਚ ਮੀਟਿੰਗ ਹੋਵੇਗੀ। ਸ਼੍ਰੋਮਣੀ ਕਮੇਟੀ ਸੂਤਰਾਂ ਮੁਤਾਬਿਕ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਬਜਟ ਕਮੇਟੀ ਦੀਆਂ ਸਿਫਾਰਸ਼ਾਂ ’ਤੇ ਵਿਚਾਰ ਕੀਤਾ ਜਾਵੇਗਾ। ਇਸ ਨਵੇਂ ਵਿੱਤੀ ਵਰ੍ਹੇ ਵਾਸਤੇ ਸਿੱਖ ਸੰਸਥਾ ਵੱਲੋਂ 10 ਫੀਸਦੀ ਵਾਧੇ ਨਾਲ ਬਜਟ ਪੇਸ਼ ਕੀਤਾ ਜਾ ਸਕਦਾ ਹੈ। ਪਿਛਲੇ ਵਰ੍ਹੇ 2023-24 ਵਿੱਚ ਸਿੱਖ ਸੰਸਥਾ ਦਾ ਸਾਲਾਨਾ ਬਜਟ 1138.14 ਕਰੋੜ ਰੁਪਏ ਨਿਰਧਾਰਿਤ ਸੀ।

LEAVE A REPLY

Please enter your comment!
Please enter your name here