ਅੰਮ੍ਰਿਤਸਰ: ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2024 ਵਿੱਚ ਪਾਕਿਸਤਾਨ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ ਜਿਸ ਤਹਿਤ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 25 ਮਾਰਚ ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਵਿਚ ਜਮ੍ਹਾਂ ਕਰਵਾ ਸਕਦੇ ਹਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਵਾਸਤੇ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ। ਇਸ ਵਾਰ ਵੀ ਜੂਨ ਮਹੀਨੇ ਵਿਚ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸਿਫਾਰਸ਼ ਸਹਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿੱਚ ਜਮ੍ਹਾਂ ਕਰਵਾਉਣ। ਪਾਸਪੋਰਟ ਦੇ ਨਾਲ ਪਛਾਣ ਪੱਤਰ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਵੀ ਦਿੱਤੀ ਜਾਵੇ। -ਟਨਸ

LEAVE A REPLY

Please enter your comment!
Please enter your name here