ਨਵੀਂ ਦਿੱਲੀ, 9 ਅਪਰੈਲ

ਸਾਬਕਾ ਕੇਂਦਰੀ ਮੰਤਰੀ ਚੌਧਰੀ ਬੀਰੇਂਦਰ ਸਿੰਘ ਅੱਜ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਉਹ ਲਗਪਗ ਦਹਾਕੇ ਤੱਕ ਭਾਰਤੀ ਜਨਤਾ ਪਾਰਟੀ ਵਿੱਚ ਰਹਿਣ ਤੋਂ ਬਾਅਦ ਕਾਂਗਰਸ ਵਿੱਚ ਵਾਪਸ ਆਏ ਹਨ। ਉਨ੍ਹਾਂ ਦੀ ਪਤਨੀ ਅਤੇ ਸਾਬਕਾ ਵਿਧਾਇਕ ਪ੍ਰੇਮਲਤਾ ਵੀ ਕਾਂਗਰਸ ਵਿੱਚ ਸ਼ਾਮਲ ਹੋ ਗਈ ਹੈ। ਬੀਰੇਂਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਨੇ ਸੀਨੀਅਰ ਕਾਂਗਰਸੀ ਆਗੂ ਮੁਕੁਲ ਵਾਸਨਿਕ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਪਾਰਟੀ ਦੇ ਜਨਰਲ ਸਕੱਤਰ ਰਣਦੀਪ ਸੁਰਜੇਵਾਲਾ, ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਉਦੈ ਭਾਨ ਅਤੇ ਕੁਝ ਹੋਰਾਂ ਦੀ ਹਾਜ਼ਰੀ ਦੌਰਾਨ ਕਾਂਗਰਸ ਵਿੱਚ ਸ਼ਾਮਲ ਹੋਏ।

LEAVE A REPLY

Please enter your comment!
Please enter your name here