ਪੱਤਰ ਪ੍ਰੇਰਕ

ਐੱਸਏਐੱਸ ਨਗਰ (ਮੁਹਾਲੀ), 25 ਅਪਰੈਲ

ਭਾਜਪਾ ਦੀ ਕੇਂਦਰੀ ਕਮੇਟੀ ਦੀ ਮੈਂਬਰ ਅਤੇ ਸੀਨੀਅਰ ਆਗੂ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਦੇ ਪਤੀ ਅਤੇ ਉੱਘੇ ਕਾਰੋਬਾਰੀ ਅਰਵਿੰਦਰ ਸਿੰਘ ਭੁੱਲਰ (58) ਦਾ ਦੇਹਾਂਤ ਹੋ ਗਿਆ। ਉਹ ਕੈਂਸਰ ਤੋਂ ਪੀੜਤ ਸਨ ਅਤੇ ਪਿਛਲੇ ਕੁਝ ਦਿਨਾਂ ਤੋਂ ਗੰਗਾਨਗਰ ਦੇ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ, ਜਿੱਥੇ ਅੱਜ ਉਨ੍ਹਾਂ ਨੇ ਆਖ਼ਰੀ ਸਾਹ ਲਏ। ਉਹ ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਭਲਾਈ ਪਾਰਟੀ ਦੇ ਪ੍ਰਧਾਨ ਬਲਵੰਤ ਸਿੰਘ ਰਾਮੂਵਾਲੀਆ ਦੇ ਜਵਾਈ ਸਨ। ਪਰਿਵਾਰ ਵਿੱਚ ਹੁਣ ਉਨ੍ਹਾਂ ਦੀ ਪਤਨੀ ਬੀਬੀ ਰਾਮੂਵਾਲੀਆ, ਧੀ ਡਾ. ਸਮੀਰ ਕੌਰ, ਜਵਾਈ ਡਾ. ਹਮਜੋਲ ਸਿੰਘ ਚੱਕਲ, ਦੋ ਦੋਹਤੀਆਂ ਬਾਣੀ ਤੇ ਫਲਕ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ 27 ਅਪਰੈਲ ਨੂੰ ਚੰਡੀਗੜ੍ਹ ਦੇ ਸੈਕਟਰ-25 ਸਥਿਤ ਸ਼ਮਸ਼ਾਨਘਾਟ ਵਿੱਚ ਹੋਵੇਗਾ।

 

LEAVE A REPLY

Please enter your comment!
Please enter your name here