ਪੱਤਰ ਪ੍ਰੇਰਕ

ਯਮੁਨਾਨਗਰ, 6 ਮਾਰਚ

ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਆਸ਼ੀਰਵਾਦ ਪੈਲੇਸ ਵਿੱਚ ਸਾਬਕਾ ਮੇਅਰ ਮਦਨ ਚੌਹਾਨ ਦੀ ਧੀ ਨੀਲਿਆ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਕੇ ਉਸ ਨੂੰ ਆਸ਼ੀਰਵਾਦ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਸਾਬਕਾ ਮੇਅਰ ਮਦਨ ਚੌਹਾਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਧੀ ਵਿਆਹ ਲਈ ਵਧਾਈ ਦਿੱਤੀ। ਸਮਾਗਮ ਵਿੱਚ ਵਿਧਾਨ ਸਭਾ ਸਪੀਕਰ ਗਿਆਨ ਚੰਦ ਗੁਪਤਾ, ਸਕੂਲ ਸਿੱਖਿਆ ਮੰਤਰੀ ਕੰਵਰ ਪਾਲ ਗੁੱਜਰ, ਭਾਜਪਾ ਦੇ ਸੂਬਾ ਪ੍ਰਧਾਨ ਨਾਇਬ ਸੈਣੀ, ਯਮੁਨਾਨਗਰ ਦੇ ਵਿਧਾਇਕ ਘਣਸ਼ਿਆਮ ਦਾਸ ਅਰੋੜਾ ਤੇ ਡਿਪਟੀ ਕਮਿਸ਼ਨਰ ਕੈਪਟਨ ਮਨੋਜ ਕੁਮਾਰ, ਐੱਸਪੀ ਗੰਗਾਰਾਮ ਪੂਨੀਆ, ਵਧੀਕ ਡਿਪਟੀ ਕਮਿਸ਼ਨਰ ਆਯੂਸ਼ ਸਿਨਹਾ ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਸਪਰਾ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here