ਨਮੱਕਲ (ਤਾਮਿਲਨਾਡੂ), 8 ਅਪਰੈਲ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਨਾਗਰਿਕਤਾ (ਸੋਧ) ਕਾਨੂੰਨ ਦੇ ਲਾਗੂ ਹੋਣ ਨਾਲ ਕੋਈ ਵੀ ਭਾਰਤੀ ਆਪਣੀ ਨਾਗਰਿਕਤਾ ਨਹੀਂ ਗੁਆਏਗਾ, ਭਾਵੇਂ ਉਹ ਕਿਸੇ ਵੀ ਧਰਮ ਦਾ ਹੋਵੇ। ਉਨ੍ਹਾਂ ਨੇ ਵਿਰੋਧੀ ਧਿਰ ਕਾਂਗਰਸ ਅਤੇ ਡੀਐੱਮਕੇ ‘ਤੇ ਇਸ ਮੁੱਦੇ ‘ਤੇ ਭੰਬਲਭੂਸਾ ਪੈਦਾ ਕਰਨ ਦਾ ਦੋਸ਼ ਲਗਾਇਆ। ਰਾਜਨਾਥ ਨੇ ਇੱਥੇ ਲੋਕ ਸਭਾ ਚੋਣਾਂ ਵਿੱਚ ਨਮੱਕਲ ਤੋਂ ਭਾਜਪਾ ਦੇ ਉਮੀਦਵਾਰ ਕੇਪੀ ਰਾਮਾਲਿੰਗਮ ਦੇ ਸਮਰਥਨ ਵਿੱਚ ਰੋਡ ਸ਼ੋਅ ਕਰਨ ਤੋਂ ਬਾਅਦ ਇਹ ਗੱਲ ਕਹੀ।

LEAVE A REPLY

Please enter your comment!
Please enter your name here