ਨਵੀਂ ਦਿੱਲੀ, 19 ਅਪਰੈਲ

ਸੀਨੀਅਰ ਆਈਪੀਐੱਸ ਅਧਿਕਾਰੀ ਨਲਿਨ ਪ੍ਰਭਾਤ ਨੂੰ ਪਰਸੋਨਲ ਮੰਤਰਾਲੇ ਦੇ ਹੁਕਮਾਂ ਅਨੁਸਾਰ ਦੇਸ਼ ਦੇ ਅਤਿਵਾਦ ਰੋਕੂ ਬਲ ਕੌਮੀ ਸੁਰੱਖਿਆ ਗਾਰਡ (ਐੱਨਐੱਸਜੀ) ਦਾ ਮੁਖੀ ਨਿਯੁਕਤ ਕੀਤਾ ਗਿਆ ਹੈ। ਪ੍ਰਭਾਤ ਆਂਧਰਾ ਪ੍ਰਦੇਸ਼ ਕੇਡਰ ਦੇ 1992 ਬੈਚ ਦੇ ਆਈਪੀਐੱਸ ਅਧਿਕਾਰੀ ਹਨ ਤੇ ਇਸ ਸਮੇਂ ਸੀਆਰਪੀਐੱਫ ਵਿੱਚ ਵਧੀਕ ਡਾਇਰੈਕਟਰ ਜਨਰਲ ਹਨ। ਸਸ਼ਤ੍ਰ ਸੀਮਾ ਬਲ (ਐੱਸਐੱਸਬੀ) ਦੇ ਮੁਖੀ ਦਲਜੀਤ ਸਿੰਘ ਚੌਧਰੀ ਐੱਨਐੱਸਜੀ ਦਾ ਵਾਧੂ ਚਾਰਜ ਸੰਭਾਲ ਰਹੇ ਸਨ। ਏਸੀਸੀ ਨੇ ਸਪਨਾ ਤਿਵਾੜੀ ਦੀ ਇੰਟੈਲੀਜੈਂਸ ਬਿਊਰੋ (ਆਈਬੀ) ਵਿੱਚ ਵਿਸ਼ੇਸ਼ ਡਾਇਰੈਕਟਰ ਵਜੋਂ ਨਿਯੁਕਤੀ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ।

LEAVE A REPLY

Please enter your comment!
Please enter your name here