ਲਖਨਊ, 3 ਮਈ

ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਦੇ ਕੌਮੀ ਸਕੱਤਰ ਅਤੁਲ ਕੁਮਾਰ ਅੰਜਾਨ ਦਾ ਲੰਬੀ ਬਿਮਾਰੀ ਤੋਂ ਬਾਅਦ ਅੱਜ ਸਵੇਰੇ ਦਿਹਾਂਤ ਹੋ ਗਿਆ। ਉਹ ਲਗਪਗ 75 ਸਾਲ ਦੇ ਸਨ। ਇਹ ਜਾਣਕਾਰੀ ਪਰਿਵਾਰਕ ਮੈਂਬਰਾਂ ਨੇ ਦਿੱਤੀ। ਪਿਛਲੇ ਕੁਝ ਮਹੀਨਿਆਂ ਤੋਂ ਅੰਜਾਨ ਦਾ ਲਖਨਊ ਦੇ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਅੰਜਾਨ ਦੀ ਭੈਣ ਰਤਨਾ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਕੈਂਸਰ ਤੋਂ ਪੀੜਤ ਸੀ ਅਤੇ ਪਹਿਲਾਂ ਉਨ੍ਹਾਂ ਦਾ ਦਿੱਲੀ ਅਤੇ ਹੁਣ ਲਖਨਊ ਵਿੱਚ ਇਲਾਜ ਚੱਲ ਰਿਹਾ ਸੀ। ਉਨ੍ਹਾਂ ਦੀ ਇੱਕ ਬੇਟੀ ਹੈ। ਅੰਜਾਨ ਦਾ ਅੰਤਿਮ ਸੰਸਕਾਰ ਸ਼ਨਿਚਰਵਾਰ ਬਾਅਦ ਦੁਪਹਿਰ ਨੂੰ ਕੀਤਾ ਜਾਵੇਗਾ।

LEAVE A REPLY

Please enter your comment!
Please enter your name here