ਮੇਜਰ ਸਿੰਘ ਮੱਟਰਾਂ

ਭਵਾਨੀਗੜ੍ਹ, 24 ਮਾਰਚ

ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਅੱਜ ਇਥੇ ਬਲਾਕ ਦੇ ਕਾਂਗਰਸੀ ਆਗੂਆਂ, ਬਲਾਕ ਸੰਮਤੀ ਮੈਂਬਰਾਂ, ਕੌਂਸਲਰਾਂ ਤੇ ਸਰਪੰਚਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਾਂਗਰਸੀ ਆਗੂਆਂ ਨੇ ਸੁਖਪਾਲ ਸਿੰਘ ਖਹਿਰਾ ਨਾਲ ਲੋਕ ਸਭਾ ਹਲਕਾ ਸੰਗਰੂਰ ਤੋਂ ਚੋਣ ਲੜਨ ਲਈ ਸਬੰਧੀ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਵਿੱਚ ਸ੍ਰੀ ਖਹਿਰਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੀ ਤਾਨਾਸ਼ਾਹੀ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੋਂ ਲੋਕ ਅੱਕੇ ਹੋਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਕਾਂਗਰਸ ਪਾਰਟੀ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਸੰਗਰੂਰ ਹਲਕੇ ਸਬੰਧੀ ਸਾਰੇ ਵਰਕਰਾਂ ਤੋਂ ਡੂੰਘਾਈ ਨਾਲ ਜਾਣਕਾਰੀ ਹਾਸਲ ਕੀਤੀ।

ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਰਣਜੀਤ ਸਿੰਘ ਤੂਰ, ਸਾਬਕਾ ਚੇਅਰਮੈਨ ਵਰਿੰਦਰ ਕੁਮਾਰ ਪੰਨਵਾਂ, ਬਲਵਿੰਦਰ ਸਿੰਘ ਘਾਬਦੀਆ, ਜਗਤਾਰ ਸਿੰਘ ਮੱਟਰਾਂ,ਸਾਹਬ ਸਿੰਘ ਭੜੋ, ਜੀਵਨ ਸਿੰਘ, ਜੋਗਿੰਦਰ ਸਿੰਘ ਰਾਜਪੁਰਾ, ਤੇਜਿੰਦਰ ਸਿੰਘ ਢੀਂਡਸਾ, ਸਿਮਰਨਜੀਤ ਸਿੰਘ ਸਾਰੇ ਸਰਪੰਚ, ਹਰਮਨ ਸਿੰਘ ਕੌਂਸਲਰ, ਰਾਧੇ ਸ਼ਿਆਮ ਬਲਾਕ ਸੰਮਤੀ ਮੈਂਬਰ, ਗੁਰਜੀਤ ਸਿੰਘ ਬੀਂਂਬੜੀ ਸਾਬਕਾ ਪ੍ਰਧਾਨ ਨੇ ਸ੍ਰੀ ਖਹਿਰਾ ਨੂੰ ਹਲਕਾ ਸੰਗਰੂਰ ਤੋਂ ਚੋਣ ਲੜਨ ਲਈ ਜ਼ੋਰ ਪਾਇਆ।

ਅਖੀਰ ਵਿਚ ਸ੍ਰੀ ਖਹਿਰਾ ਨੇ ਕਿਹਾ ਕਿ ਉਹ ਪਾਰਟੀ ਹਾਈਕਮਾਂਡ ਦੇ ਹੁਕਮਾਂ ਅਨੁਸਾਰ ਹੀ ਕੋਈ ਫੈਸਲਾ ਕਰਨਗੇ।

LEAVE A REPLY

Please enter your comment!
Please enter your name here