ਦੇਵਿੰਦਰ ਸਿੰਘ ਜੱਗੀ

ਪਾਇਲ, 2 ਮਈ

ਅੱਜ ਪਿੰਡ ਈਸੜੂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਬੁੱਤ ’ਤੇ ਫੁੱਲ ਮਲਾਵਾਂ ਪਾਉਣ ਤੋਂ ਬਾਅਦ ਗੁਰਦੁਆਰਾ ਹਰਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਮੱਥਾ ਟੇਕ ਕੇ ਪੰਜਾਬ ਬਚਾਓ ਯਾਤਰਾ ਸ਼ੁਰੂ ਕੀਤੀ ਗਈ, ਜਿਸ ਦੀ ਅਗਵਾਈ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਨੇ ਕੀਤੀ। ਇਸ ਮੌਕੇ ਵੱਡੀ ਗਿਣਤੀ ’ਚ ਪੁੱਜੇ ਅਕਾਲੀ ਵਰਕਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕਰਦਿਆਂ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਦੀ ਚੋਣ ਮੁਹਿੰਮ ਨੂੰ ਹੁਲਾਰਾ ਦਿੱਤਾ। ਇਸ ਮੌਕੇ ਸ੍ਰੀ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣਾ ਵਜੂਦ ਗਵਾ ਚੁੱਕੀ ਹੈ ਅਤੇ ਲੋਕ ਦਲ ਬਦਲੂਆਂ ਨੂੰ ਬਿਲਕੁਲ ਮੂੰਹ ਨਹੀਂ ਲਗਾਉਣਗੇ। ਸ੍ਰੀ ਖਾਲਸਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪੰਜਾਬ ਨੂੰ ਮੁੜ ਆਰਥਿਕ ਤਰੱਕੀ ਵੱਲ ਲਿਜਾਇਆ ਜਾ ਸਕਦਾ ਹੈ। ਇਸ ਮੌਕੇ ਸਾਬਕਾ ਚੇਅਰਮੈਨ ਸੰਤਾ ਸਿੰਘ ਉਮੈਦਪੁਰ, ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਸਰਬਜੀਤ ਸਿੰਘ ਲੱਕੀ ਰੌਣੀ, ਗੁਰਪ੍ਰੀਤ ਸਿੰਘ ਖੱਟੜਾ, ਨਵਤੇਜ ਸਿੰਘ ਖੱਟੜਾ, ਸਾਬਕਾ ਸਰਪੰਚ ਤੇਜਿੰਦਰ ਸਿੰਘ ਇਕੋਲਾਹਾ, ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਦੀਪ ਸਿੰਘ ਨੀਟੂ, ਹਰਜੰਗ ਸਿੰਘ ਗੰਡੂਆਂ, ਸਾਬਕਾ ਸਰਪੰਚ ਕਮਲਜੀਤ ਸਿੰਘ ਬਾਵਾ, ਭਲਵਾਨ ਮਨਦੀਪ ਸਿੰਘ ਹੌਲ, ਪ੍ਰਗਟ ਸਿੰਘ ਫਤਿਹਪੁਰ, ਸਾਬਕਾ ਸਰਪੰਚ ਗੁਰਮੀਤ ਸਿੰਘ, ਸਾਬਕਾ ਸਰਪੰਚ ਭੁਪਿੰਦਰ ਸਿੰਘ ਭੂਪਾ, ਸਾਬਕਾ ਚੇਅਰਮੈਨ ਵਿੱਕੀ ਬੇਰ ਕਲਾਂ, ਜਗਦੀਪ ਸਿੰਘ ਨਵਾਂ ਪਿੰਡ, ਜਸਵਿੰਦਰ ਸਿੰਘ ਚਕੋਹੀ, ਸੁਰਿੰਦਰ ਸਿੰਘ ਖੁਰਦ, ਸੁਖਪਾਲ ਸਿੰਘ ਰੋਹਣੋਂ ਖੁਰਦ, ਨਿਰਮਲ ਸਿੰਘ ਖਾਲਸਾ, ਗੁਰਸ਼ਰਨਜੀਤ ਸਿੰਘ ਈਸੜੂ ਤੇ ਖੁਸ਼ਿਵੰਦਰ ਸਿੰਘ ਜਰਗੜੀ ਤੋਂ ਇਲਾਵਾ ਵੱਡੀ ਗਿਣਤੀ ’ਚ ਵਰਕਰ ਹਾਜ਼ਰ ਸਨ।

LEAVE A REPLY

Please enter your comment!
Please enter your name here