ਹਰਦੀਪ ਸਿੰਘ ਸੋਢੀ

ਧੂਰੀ, 6 ਮਈ

ਸੁਦੀਪ ਸ਼ਰਮਾ ਦੇ ਬੇਰਿਹਮੀ ਨਾਲ ਹੋਏ ਕਤਲ ਤੋਂ ਬਾਅਦ ਧੂਰੀ ਸ਼ਹਿਰ ਵਾਸੀਆਂ ਨੇ ਪਰਿਵਾਰ ਨਾਲ ਮੋਢੇ ਨਾਲ ਮੋਢਾ ਜੋੜਦੇ ਹੋਏ ਸ਼ਹਿਰ ਅੰਦਰ ਮੋਮਬੱਤੀ ਮਾਰਚ ਕੱਢਿਆ ਗਿਆ। ਇਸ ਮੋਮਬੱਤੀ ਮਾਰਚ ਵਿੱਚ ਸਾਰੀਆਂ ਰਾਜਨੀਤਕ ਪਾਰਟੀਆਂ ਦੇ ਆਗੂ ਇੱਕ ਮੰਚ ਤੇ ਇੱਕਠੇ ਦਿਖਾਈ ਦਿੱਤੇ। ਇਸ ਮੌਕੇ ਉੱਪਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਰਕਲ ਪ੍ਰਧਾਨ ਹਰਬੰਸ ਸਿੰਘ ਸਲੇਮਪੁਰ, ਆਪ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਬਿੱਲੂ, ਯੂਥ ਕਾਂਗਰਸ ਦੇ ਜਨਰਲ ਸਕੱਤਰ ਸ਼ੁਭਮ ਸ਼ਰਮਾ, ਭਾਜਪਾ ਆਗੂ ਵਿੱਕੀ ਪਰੋਚਾ ਗੁਰਬਖਸ਼ ਸਿੰਘ ਗੁੱਡੂ ਸੀਨੀਅਰ ਕਾਂਗਰਸੀ ਆਗੂ, ਤਰਸੇਮ ਸ਼ਰਮਾ, ਹੋਰ ਆਗੂਆਂ ਨੇ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਸੁਦੀਪ ਸ਼ਰਮਾ ਦਾ ਕਤਲ ਇੱਕ ਵੱਡੀ ਸਾਜ਼ਿਸ਼ ਦਾ ਹਿੱਸਾ ਹੈ ਇਸ ਦੇ ਪਿੱਛੇ ਕਾਰਨਾਂ ਦਾ ਪਤਾ ਲਗਾਉਣ ਤੇ ਇਸ ਕਤਲ ਵਿੱਚ ਕਿੰਨੇ ਵਿਅਕਤੀ ਸ਼ਾਮਲ ਸਨ, ਦੀ ਜਾਂਚ ਕੀਤੀ ਜਾਵੇ ਤੇ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇ। ਆਗੂਆਂ ਨੇ ਕਿਹਾ ਪੰਜਾਬ ਸਰਕਾਰ ਸਿੱਟ ਦਾ ਗਠਨ ਕਰਕੇ ਧੂਰੀ ਦੇ ਸਾਰੇ ਮੰਦਰਾਂ ਵਿੱਚ ਪੁਜਾਰੀਆਂ ਦੇ ਪਿਛੋਕੜ ਦੀ ਪੜਤਾਲ ਕੀਤੀ ਜਾਵੇ। ਇਸ ਮੌਕੇ ਮ੍ਰਿਤਕ ਦੇ ਪਿਤਾ ਗੁਰਿੰਦਰ ਸ਼ਰਮਾ ਨੇ ਕਿਹਾ ਮੇਰੇ ਬੇਟੇ ਨੂੰ ਇੰਨਸਾਫ ਮਿਲਣਾ ਚਾਹੀਦਾ ਹੈ ਤੇ ਇਸ ਹੋਏ ਕਤਲ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇ।

LEAVE A REPLY

Please enter your comment!
Please enter your name here