ਨਵੀਂ ਦਿੱਲੀ, 15 ਅਪਰੈਲ

ਸੁਪਰੀਮ ਕੋਰਟ ਅਤੇ ਹਾਈ ਕੋਰਟਾਂ ਦੇ 21 ਸੇਵਾਮੁਕਤ ਜੱਜਾਂ ਦੇ ਸਮੂਹ ਨੇ ਜਾਣਬੁੱਝ ਕੇ ਦਬਾਅ, ਗਲਤ ਜਾਣਕਾਰੀ ਅਤੇ ਜਨਤਕ ਅਪਮਾਨ ਰਾਹੀਂ ਨਿਆਂਪਾਲਿਕਾ ਨੂੰ ਕਮਜ਼ੋਰ ਕਰਨ ਦੀਆਂ ਵਧ ਰਹੀਆਂ ਕੋਸ਼ਿਸ਼ਾਂ ਖ਼ਿਲਾਫ਼ ਚੀਫ ਜਸਟਿਸ ਨੂੰ ਪੱਤਰ ਭੇਜਿਆ ਹੈ। ਉਨ੍ਹਾਂ ਕਿਹਾ ਕਿ ਇਹ ਆਲੋਚਕ ਸੌੜੇ ਸਿਆਸੀ ਹਿੱਤਾਂ ਅਤੇ ਨਿੱਜੀ ਮੁਫ਼ਾਦਾਂ ਤੋਂ ਪ੍ਰੇਰਿਤ ਹਨ ਅਤੇ ਨਿਆਂ ਪ੍ਰਣਾਲੀ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਹਾਲਾਂਕਿ ਸੇਵਾਮੁਕਤ ਜੱਜਾਂ ਨੇ ਇਹ ਨਹੀਂ ਦੱਸਿਆ ਕਿ ਉਨ੍ਹਾਂ ਨੇ ਕਿਹੜੀਆਂ ਘਟਨਾਵਾਂ ਬਾਰੇ ਇਹ ਪੱਤਰ ਲਿਖਿਆ ਹੈ। ਇਨ੍ਹਾਂ ਵਿੱਚ ਸੁਪਰੀਮ ਕੋਰਟ ਦੇ ਚਾਰ ਸੇਵਾਮੁਕਤ ਜੱਜ ਵੀ ਸ਼ਾਮਲ ਹਨ।

LEAVE A REPLY

Please enter your comment!
Please enter your name here