ਨਵੀਂ ਦਿੱਲੀ, 29 ਫਰਵਰੀ

ਸੁਪਰੀਮ ਕੋਰਟ ਨੇ ਰਾਜਸਥਾਨ ਸਰਕਾਰ ਵੱਲੋਂ ਸਰਕਾਰੀ ਨੌਕਰੀ ਹਾਸਲ ਕਰਨ ਲਈ ਦੋ ਬੱਚਿਆਂ ਦੀ ਯੋਗਤਾ ਦੇ ਮਾਪਦੰਡ ਨੂੰ ਬਰਕਰਾਰ ਰੱਖਦਿਆਂ ਕਿਹਾ ਹੈ ਕਿ ਇਹ ਪੱਖਪਾਤੀ ਨਹੀਂ ਹੈ ਅਤੇ ਸੰਵਿਧਾਨ ਦੀ ਉਲੰਘਣਾ ਵੀ ਨਹੀਂ। ਰਾਜਸਥਾਨ ਵਿਭਿੰਨ ਸੇਵਾਵਾਂ (ਸੋਧ) ਨਿਯਮ, 2001 ਤਹਿਤ ਦੋ ਤੋਂ ਵੱਧ ਬੱਚੇ ਵਾਲੇ ਉਮੀਦਵਾਰਾਂ ਨੂੰ ਸਰਕਾਰੀ ਨੌਕਰੀ ਮਿਲਣ ਤੋਂ ਰੋਕਿਆ ਗਿਆ ਹੈ। ਦੋ ਬੱਚਿਆਂ ਹੁਕਮ ਨੂੰ ਬਰਕਰਾਰ ਰੱਖਦੇ ਹੋਏ ਸਰਵਉੱਚ ਅਦਾਲਤ ਨੇ ਸਾਬਕਾ ਫ਼ੌਜੀ ਰਾਮਜੀ ਲਾਲ ਜਾਟ ਵੱਲੋਂ ਦਾਇਰ ਅਪੀਲ ਨੂੰ ਖਾਰਜ ਕਰ ਦਿੱਤਾ, ਜਿਸ ਨੇ 25 ਮਈ 2018 ਨੂੰ ਰਾਜਸਥਾਨ ਪੁਲੀਸ ਵਿੱਚ ਕਾਂਸਟੇਬਲ ਦੀ ਨੌਕਰੀ ਲਈ ਅਰਜ਼ੀ ਦਿੱਤੀ ਸੀ।

LEAVE A REPLY

Please enter your comment!
Please enter your name here