ਨਵੀਂ ਦਿੱਲੀ, 10 ਅਪਰੈਲ

ਸੁਪਰੀਮ ਕੋਰਟ ਨੇ ਚੋਣਾਂ ਦੌਰਾਨ ਹਰੇਕ ਪੋਲਿੰਗ ਸਟੇਸ਼ਨ ’ਤੇ ਵੋਟ ਪਾਉਣ ਤੋਂ ਪਹਿਲਾਂ ਵੋਟਰਾਂ ਦੇ ਖੂਨ ਵਿਚ ਅਲਕੋਹਲ ਦੀ ਮਾਤਰਾ ਨੂੰ ਮਾਪਣ ਵਾਲੇ ਬ੍ਰੈਥਲਾਈਜ਼ਰ ਟੈਸਟ ਕਰਵਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਅੱਜ ਰੱਦ ਕਰ ਦਿੱਤਾ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਇਸ ਪਟੀਸ਼ਨ ਨੂੰ ਖਾਰਜ ਕਰਨ ਦੇ ਹੁਕਮ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਪ੍ਰਚਾਰ ਲੈਣ ਲਈ ਪਾਈ ਪਟੀਸ਼ਨ ਹੈ।

LEAVE A REPLY

Please enter your comment!
Please enter your name here