ਨਵੀਂ ਦਿੱਲੀ, 11 ਮਾਰਚ

ਸੁਪਰੀਮ ਕੋਰਟ ਨੇ ਮਾਓਵਾਦੀ ਸਬੰਧਾਂ ਦੇ ਮਾਮਲੇ ਵਿਚ ਦਿੱਲੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਜੀਐੱਨ ਸਾਈਬਾਬਾ ਅਤੇ ਹੋਰਾਂ ਨੂੰ ਬਰੀ ਕਰਨ ਦੇ ਬੰਬੇ ਹਾਈ ਕੋਰਟ ਦੇ ਆਦੇਸ਼ ‘ਤੇ ਰੋਕ ਲਗਾਉਣ ਦੀ ਮਹਾਰਾਸ਼ਟਰ ਸਰਕਾਰ ਦੀ ਬੇਨਤੀ ਨੂੰ ਸਵੀਕਾਰ ਕਰਨ ਤੋਂ ਅੱਜ ਇਨਕਾਰ ਕਰ ਦਿੱਤਾ। ਜਸਟਿਸ ਬੀਆਰ ਗਵਈ ਅਤੇ ਜਸਟਿਸ ਸੰਦੀਪ ਮਹਿਤਾ ਦੇ ਬੈਂਚ ਨੇ ਕਿਹਾ ਕਿ ਹਾਈ ਕੋਰਟ ਦਾ ਹੁਕਮ ਪਹਿਲੀ ਨਜ਼ਰੇ ਤਰਕਪੂਰਨ’ ਹੈ ਪਰ ਅਦਾਲਤ ਰਾਜ ਸਰਕਾਰ ਦੀ ਅਪੀਲ ‘ਤੇ ਸੁਣਵਾਈ ਕਰਨ ਲਈ ਤਿਆਰ ਹੋ ਗਈ।

LEAVE A REPLY

Please enter your comment!
Please enter your name here