ਨਵੀਂ ਦਿੱਲੀ, 24 ਅਪਰੈਲ

ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਸਰਕਾਰ ਵੱਲੋਂ ਦਾਇਰ ਕੇਸ ’ਤੇ ਅੱਜ ਸੁਣਵਾਈ 1 ਮਈ ਤੱਕ ਮੁਲਤਵੀ ਕਰ ਦਿੱਤੀ ਹੈ। ਬੰਗਾਲ ਸਰਕਾਰ ਨੇ ਸੀਬੀਆਈ ’ਤੇ ਰਾਜ ਤੋਂ ਮਨਜ਼ੂਰੀ ਲਏ ਬਿਨਾਂ ਚੋਣਾਂ ਤੋਂ ਬਾਅਦ ਹਿੰਸਾ ਦੇ ਮਾਮਲਿਆਂ ਦੀ ਜਾਂਚ ਨੂੰ ਅੱਗੇ ਵਧਾਉਣ ਦਾ ਦੋਸ਼ ਲਗਾਇਆ ਹੈ। ਜਸਟਿਸ ਬੀਆਰ ਗਵਈ ਅਤੇ ਜਸਟਿਸ ਸੰਦੀਪ ਮਹਿਤਾ ਦੇ ਬੈਂਚ ਨੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਦੀ ਸੁਣਵਾਈ ਨੂੰ ਮੁਲਤਵੀ ਕਰਨ ਦੀ ਬੇਨਤੀ ਤੋਂ ਬਾਅਦ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ। ਸ੍ਰੀ ਮਹਿਤਾ ਨੇ ਬੈਂਚ ਨੂੰ ਕਿਹਾ ਕਿ ਉਨ੍ਹਾਂ ਨੂੰ ਨੌਂ ਜੱਜਾਂ ਦੇ ਸੰਵਿਧਾਨਕ ਬੈਂਚ ਦੇ ਸਾਹਮਣੇ ਪੇਸ਼ ਹੋਣਾ ਹੈ, ਜਿਸ ਕਾਰਨ ਸੁਣਵਾਈ ਮੁਲਤਵੀ ਕੀਤੀ ਜਾਣੀ ਚਾਹੀਦੀ ਹੈ।

LEAVE A REPLY

Please enter your comment!
Please enter your name here