ਬਾਰਾਮੂਲਾ, 26 ਅਪਰੈਲ

ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਦੋ ਅਤਿਵਾਦੀ ਮਾਰੇ ਗਏ। ਇਹ ਮੁਕਾਬਲਾ ਵੀਰਵਾਰ ਨੂੰ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ ਵਿੱਚ ਚੱਕ ਮੁਹੱਲਾ ਨੌਪੋਰਾ ਵਿੱਚ ਸ਼ੁਰੂ ਹੋਇਆ ਸੀ। ਕਸ਼ਮੀਰ ਦੇ ਇੰਸਪੈਕਟਰ ਜਨਰਲ ਆਫ ਪੁਲੀਸ ਵੀਕੇ ਬਿਰਦੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੂੰ ਵੀਰਵਾਰ ਸ਼ਾਮ ਵੇਲੇ ਸੋਪੋਰ ਵਿੱਚ ਦੋ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਸੂਹ ਮਿਲੀ ਸੀ। ਉਨ੍ਹਾਂ ਦੱਸਿਆ, ‘‘ਤਲਾਸ਼ੀ ਮੁਹਿੰਮ ਦੌਰਾਨ ਅਤਿਵਾਦੀਆਂ ਨੇ ਸੁਰੱਖਿਆਂ ਬਲਾਂ ’ਤੇ ਹਮਲਾ ਕਰ ਦਿੱਤਾ, ਜਿਸ ’ਤੇ ਜਵਾਬੀ ਕਾਰਵਾਈ ਕੀਤੀ ਗਈ। ਇਹ ਮੁਕਾਬਲਾ ਅੱਜ ਦੁਪਹਿਰ ਤੱਕ ਜਾਰੀ ਰਿਹਾ। ਦੋਵੇਂ ਅਤਿਵਾਦੀਆਂ ਨੂੰ ਮਾਰ ਮੁਕਾਇਆ ਗਿਆ ਹੈ ਅਤੇ ਅਸਲਾ ਜ਼ਬਤ ਕਰ ਲਿਆ ਗਿਆ ਹੈ।

LEAVE A REPLY

Please enter your comment!
Please enter your name here