ਕਾਂਕੇਰ (ਛੱਤੀਸਗੜ੍ਹ), 25 ਫਰਵਰੀ

ਛੱਤੀਸਗੜ੍ਹ ਦੇ ਕਾਂਕੇਰ ਜ਼ਿਲ੍ਹੇ ’ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਤਿੰਨ ਨਕਸਲੀ ਮਾਰੇ ਗਏ। ਇਹ ਜਾਣਕਾਰੀ ਸਰਕਾਰੀ ਸੂਤਰਾਂ ਨੇ ਦਿੱਤੀ। ਜਾਣਕਾਰੀ ਅਨੁਸਾਰ ਪੁਲੀਸ ਨੂੰ ਨਕਸਲੀਆਂ ਦੇ ਇਕੱਠੇ ਹੋਣ ਦੀ ਸੂਹ ਮਿਲੀ ਸੀ ਜਿਸ ਦੇ ਆਧਾਰ ’ਤੇ ਪੁਲੀਸ ਜਾਂਚ ਸ਼ੁਰੂ ਕੀਤੀ। ਇਸੇ ਦੌਰਾਨ ਕੋਯਾਲੀਬੇਦਾ ਦੇ ਜੰਗਲੀ ਇਲਾਕੇ ’ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਮੁਕਾਬਲਾ ਹੋਇਆ। ਕਾਂਕੇਰ ਦੇ ਐਸਪੀ ਇੰਦਰਾ ਕਲਿਆਨ ਐਲਸੇਲਾ ਨੇ ਦੱਸਿਆ ਕਿ ਪੁਲੀਸ ਅਤੇ ਬੀਐਸਐਫ਼ ਦੀ ਸਾਂਝੀ ਟੀਮ ਦੇ ਨਕਸਲੀਆਂ ਨਾਲ ਹੋਏ ਮੁਕਾਬਲੇ ’ਚ ਤਿੰਨ ਨਕਸਲੀ ਮਾਰੇ ਗਏ। ਮੁਕਾਬਲੇ ਵਾਲੀ ਥਾਂ ਤੋਂ ਪੁਲੀਸ ਨੂੰ ਦੋ ਬੰਦੂਕਾਂ ਮਿਲੀਆਂ ਹਨ ਜਦੋਂ ਕਿ ਮਾਰੇ ਗਏ ਨਕਸਲੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਐਸਪੀ ਨੇ ਕਿਹਾ ਕਿ ਇਹ ਮੁਕਾਬਲਾ ਜ਼ਿਲ੍ਹੇ ਦੇ ਕੋਯਾਲੀਬੇਦਾ ਇਲਾਕੇ ’ਚ ਹੋਇਆ। ਇਸ ਤੋਂ ਪਹਿਲਾਂ ਸ਼ਨਿਚਰਵਾਰ ਨੂੰ ਡੀਆਰਜੀ ਦੇ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਇਕ ਨਕਸਲੀ ਮਾਰਿਆ ਗਿਆ ਸੀ। ਛੱਤੀਸਗੜ੍ਹ ਪੁਲੀਸ ਅਨੁਸਾਰ ਇਹ ਮੁਕਾਬਲਾ ਬੁਰਕਲਾਨਕਾ ਦੇ ਜੰਗਲਾਂ ਵਿੱਚ ਹੋਇਆ ਸੀ।

LEAVE A REPLY

Please enter your comment!
Please enter your name here