ਪੱਤਰ ਪ੍ਰੇਰਕ

ਕੁਰਾਲੀ,16 ਅਪਰੈਲ

ਸੇਫ਼ ਸਕੂਲ ਵਾਹਨ ਸਕੀਮ ਤਹਿਤ ਸਥਾਨਕ ਟਰੈਫਿਕ ਪੁਲੀਸ ਵੱਲੋਂ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਜਾਂਚ ਕੀਤੀ ਗਈ ਅਤੇ ਕਈ ਸਕੂਲ ਬੱਸਾਂ ਦੇ ਚਲਾਨ ਕੱਟੇ ਗਏ। ਇਸ ਸਬੰਧੀ ਟਰੈਫਿਕ ਪੁਲੀਸ ਦੇ ਇੰਚਾਰਜ਼ ਏਐੱਸਆਈ ਜਗਤ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸੇਫ਼ ਸਕੂਲ ਵਾਹਨ ਸਕੀਮ ਤਹਿਤ ਪ੍ਰਾਈਵੇਟ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਕਈ ਸਕੂਲਾਂ ਦੀਆਂ ਬੱਸ ਵਿੱਚ ਕੈਮਰੇ ਨਾ ਲੱਗੇ ਹੋਣ ਕਾਰਨ, ਬੱਸ ਦੇ ਡਰਾਈਵਰ ਵੱਲੋਂ ਸੀਟ ਬੈਲਟ ਨਾ ਲਾਉਣ, ਕਾਗਜ਼ ਪੱਤਰ ਪੂਰੇ ਨਾ ਹੋਣ ਅਤੇ ਡਰਾਈਵਿੰਗ ਲਾਇਸੈਂਸ ਨਾ ਹੋਣ ਸਮੇਤ ਹੋਰ ਕਈ ਕਮੀਆਂ ਪਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਅਜਿਹੀਆਂ ਕਮੀਆਂ ਵਾਲੇ ਵਾਹਨਾਂ ਦੇ ਮੌਕੇ ’ਤੇ ਹੀ ਚਲਾਨ ਕੀਤੇ ਗਏ ਜਦਕਿ ਕੁਝ ਮਾਮੂਲੀ ਖਾਮੀਆਂ ਵਾਲੇ ਬੱਸ ਚਾਲਕਾਂ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਗਿਆ। ਇਸ ਮੌਕੇ ਸਕੂਲ ਬੱਸਾਂ ਚਲਾਉਣ ਵਾਲੇ ਡਰਾਈਵਰਾਂ ਤੇ ਕਲੀਨਰਾਂ ਨੂੰ ਸੜਕੀ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਸਰਕਾਰੀ ਹਦਾਇਤਾਂ ਅਨੁਸਾਰ ਡਿਊਟੀ ਨਿਭਾਉਣ ਲਈ ਜਾਗਰੂਕ ਵੀ ਕੀਤਾ ਗਿਆ।

ਐੱਸਡੀਐੱਮ ਵੱਲੋਂ ਸਕੂਲੀ ਬੱਸਾਂ ਦੀ ਜਾਂਚ

ਅੰਬਾਲਾ (ਨਿੱਜੀ ਪੱਤਰ ਪ੍ਰੇਰਕ): ਸੁਰੱਖਿਅਤ ਸਕੂਲ ਵਾਹਨ ਨੀਤੀ ਦੇ ਨਿਯਮਾਂ ਦੀ ਪਾਲਣਾ ਕਰਾਉਣ ਦੇ ਮੱਦੇਨਜ਼ਰ ਐੱਸਡੀਐੱਮ ਅੰਬਾਲਾ ਸ਼ਹਿਰ ਦਰਸ਼ਨ ਕੁਮਾਰ ਨੇ ਮੰਗਲਵਾਰ ਨੂੰ ਸਿੱਖਿਆ ਵਿਭਾਗ, ਸਿਹਤ ਵਿਭਾਗ, ਪੁਲੀਸ ਆਦਿ ਦੀ ਟੀਮ ਲੈ ਕੇ ਐਨਸੀਸੀ ਸੀਨੀਅਰ ਸੈਕੰਡਰੀ ਸਕੂਲ ਅੰਬਾਲਾ, ਨਨਿਓਲਾ ਅਤੇ ਚੌੜਮਸਤਪੁਰ ਸਥਿਤ ਸਕੂਲਾਂ ਵਿੱਚ ਜਾ ਕੇ ਸਕੂਲੀ ਵਾਹਨਾਂ ਦੀ ਜਾਂਚ ਕੀਤੀ। ਉਨ੍ਹਾਂ ਨੇ ਸਬੰਧਿਤ ਸਕੂਲਾਂ ਦੇ ਪ੍ਰਤੀਨਿਧੀਆਂ ਨੂੰ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

LEAVE A REPLY

Please enter your comment!
Please enter your name here