ਪੱਤਰ ਪ੍ਰੇਰਕ

ਰਈਆ, 7 ਮਈ

ਆਈਸੀਐਸਈ ਬੋਰਡ ਵੱਲੋਂ ਲਈਆਂ ਗਈਆਂ ਸੈਸ਼ਨ 2023-24 ਦੀਆਂ ਦਸਵੀਂ ਦੀਆਂ ਪ੍ਰੀਖਿਆਵਾਂ ਦੇ ਵਿੱਚ ਸੈਕਰਡ ਹਾਰਟ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬਿਆਸ ਦੇ 160 ਵਿਦਿਆਰਥੀਆਂ ਨੇ ਪ੍ਰੀਖਿਆਵਾਂ ਦਿੱਤੀਆਂ ਜੋ ਕਿ ਸਾਰੇ ਦੇ ਸਾਰੇ ਬਹੁਤ ਵਧੀਆ ਨੰਬਰਾਂ ਨਾਲ ਪਾਸ ਹੋਏ। ਇਹਨਾਂ ਵਿੱਚੋਂ 16 ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ ਹਾਸਲ ਹਾਸਲ ਕੀਤੇ। ਇਹ ਜਾਣਕਾਰੀ ਸਕੂਲ ਪ੍ਰਿੰਸੀਪਲ ਸਿਸਟਰ ਮਾਰੀਆ ਨੇ ਦਿੰਦਿਆਂ ਦੱਸਿਆ ਪਹਿਲੇ ਨੰਬਰ ਤੇ ਰਹਿਣ ਵਾਲੇ ਵਿਦਿਆਰਥੀ ਅਜੇ ਪ੍ਰਤਾਪ ਸਿੰਘ ਨੇ 98.8% ਨੰਬਰ ਹਾਸਲ ਕੀਤੇ। ਦੂਸਰੇ ਨੰਬਰ ਤੇ ਰਹਿਣ ਵਾਲੀ ਵਿਦਿਆਰਥਣ ਸੀ ਮੁਸਕਾਨ ਸ਼ਰਮਾ 97.6% ਨੰਬਰਾਂ ਨਾਲ ਇਸੇ ਤਰ੍ਹਾਂ ਗੁਰਲੀਨ ਕੌਰ ਢਿੱਲੋਂ, ਗੁਰਲੀਨ ਕੌਰ ਅਨੁਰੀਤ ਕੌਰ ਅਤੇ ਤੇਜ ਪ੍ਰੀਤ ਕੌਰ ਨੇ ਕ੍ਰਮਵਾਰ 96.4% , 95.6%, 95.2% ਅਤੇ 95.2% ਅੰਕਾਂ ਨਾਲ ਤੀਸਰਾ, ਚੌਥਾ ਅਤੇ ਪੰਜਵਾਂ ਸਥਾਨ ਹਾਸਲ ਕੀਤਾ। ਸਕੂਲ ਦੇ ਡਾਇਰੈਕਟਰ ਫਾਦਰ ਲਾਰੰਸ ਨੇ ਦੱਸਿਆ ਕਿ ਪਿਛਲੇ 25 ਸਾਲਾਂ ਤੋਂ ਇਹ ਸਕੂਲ ਹਮੇਸ਼ਾ 100% ਨਤੀਜਿਆਂ ਦੇ ਨਾਲ ਇਸ ਇਲਾਕੇ ਦੇ ਮੋਹਰੀ ਵਿੱਦਿਅਕ ਸੰਸਥਾ ਰਿਹਾ ਹੈ। ਉਹਨਾਂ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਬੱਚਿਆਂ ਦੀ ਆਪਣੀ ਮਿਹਨਤ ਦੇ ਨਤੀਜਾ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਤੇ ਸਮੂਹ ਅਧਿਆਪਕ ਹਾਜ਼ਰ ਸਨ।

LEAVE A REPLY

Please enter your comment!
Please enter your name here