ਕੋਲਕਾਤਾ, 5 ਮਈ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਭਾਜਪਾ ’ਤੇ ਸੂਬੇ ਨੂੰ ਬਦਨਾਮ ਕਰਨ ਲਈ ਸੰਦੇਸ਼ਖਲੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦਾ ਦੋਸ਼ ਲਗਾਇਆ। ਸੰਦੇਸ਼ਖਲੀ ਵਿੱਚ ਤ੍ਰਿਣਮੂਲ ਕਾਂਗਰਸ ਦੇ ਆਗੂਆਂ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ ਸਾਹਮਣੇ ਆਏ ਹਨ। ਤ੍ਰਿਣਮੂਲ ਕਾਂਗਰਸ ਨੇ ਸ਼ਨਿਚਰਵਾਰ ਨੂੰ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਜਾਰੀ ਕੀਤਾ, ਜਿਸ ਵਿੱਚ ਦਾਅਵਾ ਕੀਤਾ ਗਿਆ ਕਿ ਇਹ ਉਸ ਦੇ ਰੁਖ਼ ਦੀ ਪੁਸ਼ਟੀ ਕਰਦਾ ਹੈ ਕਿ ਸੰਦੇਸ਼ਖਲੀ ਮਾਮਲੇ ਪਿੱਛੇ ਭਾਜਪਾ ਦਾ ਹੱਥ ਹੈ। ਬੈਨਰਜੀ ਨੇ ‘ਐਕਸ’ ਉੱਤੇ ਇਕ ਪੋਸਟ ਵਿੱਚ ਕਿਹਾ, ‘‘ਮੈਂ ਲੰਬੇ ਸਮੇਂ ਤੋਂ ਕਹਿ ਰਹੀ ਹਾਂ ਕਿ ਭਾਜਪਾ ਸੰਦੇਸ਼ਖਲੀ ਘਟਨਾ ਨੂੰ ਅੰਜਾਮ ਦੇ ਕੇ ਬੰਗਾਲ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। -ਪੀਟੀਆਈ

LEAVE A REPLY

Please enter your comment!
Please enter your name here